ਜਸਪਾਲ ਸਿੰਘ ਜੱਸਾ ਬਣੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ
ਜਸਪਾਲ ਸਿੰਘ ਜੱਸਾ ਬੀਸੀ ਵਿੰਗ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
Publish Date: Fri, 20 Mar 2026 05:05 PM (IST)
Updated Date: Sat, 21 Mar 2026 04:05 AM (IST)

ਧਰਮਪਾਲ ਸਿੰਘ, ਪੰਜਾਬੀ ਜਾਗਰਣ. ਸੰਗਤ ਮੰਡੀ : ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਜਥੇ. ਜਸਪਾਲ ਸਿੰਘ ਜੱਸਾ ਨਰ ਸਿੰਘ ਕਾਲੋਨੀ ਨੂੰ ਲੰਮੇ ਸਮੇਂ ਤੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦਿਆਂ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਵੱਲੋਂ ਬਠਿੰਡਾ ਦਿਹਾਤੀ ਤੋਂ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨੂੰ ਲੈ ਕੇ ਅਕਾਲੀ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਨੇ ਕਿਹਾ ਕਿ ਉਹ ਪਾਰਟੀ ਦੇ ਕੌਮੀ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਬਠਿੰਡਾ ਦੇ ਮੈਂਬਰ ਪਾਰਲੀਮੈਂਟ ਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਓਐੱਸਡੀ ਗੁਰਚਰਨ ਸਿੰਘ, ਬਠਿੰਡਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਸੀਨੀਅਰ ਅਕਾਲੀ ਆਗੂ ਜਥੇਦਾਰ ਰੇਸ਼ਮ ਸਿੰਘ ਸਿੱਧੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਇਕਬਾਲ ਸਿੰਘ ਬਰਾੜ ਵੱਲੋਂ ਸੌਂਪੀ ਗਈ, ਇਸ ਵੱਡੀ ਜ਼ਿੰਮੇਵਾਰੀ ਲਈ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਅੱਗੇ ਹੋ ਕੇ ਕੰਮ ਕਰਨਗੇ। ਇਸ ਮੌਕੇ ਬਲਾਕ ਸੰਮਤੀ ਮੈਂਬਰ ਜਥੇ. ਜਸਵਿੰਦਰ ਸਿੰਘ ਟਿਵਾਣਾ, ਸਾਬਕਾ ਸਰਪੰਚ ਰਣਜੋਧ ਸਿੰਘ ਘੁੱਦਾ,ਸਰਕਲ ਪ੍ਰਧਾਨ ਮੈਂਬਰ ਸਿੰਘ ਮਛਾਣਾ, ਸਰਕਲ ਪ੍ਰਧਾਨ ਫਤਿਹ ਸਿੰਘ ਬਾਂਡੀ, ਜਗਤਰਨ ਸਿੰਘ ਗਰੇਵਾਲ, ਜਥੇਦਾਰ ਰਛਪਾਲ ਸਿੰਘ ਮਾਨ, ਬਲਜਿੰਦਰ ਸਿੰਘ ਜੱਸੀ, ਹਰਜੀਤ ਸਿੰਘ ਕਾਲਝਰਾਣੀ, ਜਗਸੀਰ ਸਿੰਘ ਪਥਰਾਲਾ, ਮੇਜਰ ਸਿੰਘ ਡੂੰਮਵਾਲੀ, ਗੁਰਜੀਤ ਸਿੰਘ ਸਰਪੰਚ ਗਹਿਰੀ ਬੁੱਟਰ, ਗੁਲਜ਼ਾਰ ਸਿੰਘ ਮਹਿਤਾ, ਸੁਖਜਿੰਦਰ ਸਿੰਘ ਨੀਟੂ, ਯੂਥ ਦੇ ਜ਼ਿਲ੍ਹਾ ਪ੍ਰਧਾਨ ਕਮਲਦੀਪ ਸਿੰਘ ਸਿੱਧੂ, ਸਾਬਕਾ ਸਰਪੰਚ ਦੀਪਇੰਦਰ ਸਿੰਘ ਆਦਿ ਨੇ ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਉਂਦਿਆਂ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਜਸਪਾਲ ਸਿੰਘ ਨੂੰ ਵਧਾਈ ਦਿੱਤੀ ਹੈ।