ਮਾਊਂਟ ਲਿਟਰਾ ਜੀ ਸਕੂਲ ’ਚ ਕਿੰਡਰਗਾਰਟਨ ਗ੍ਰੈਜੂਏਸ਼ਨ ਡੇਅ ਮਨਾਇਆ
ਮਾਊਂਟ ਲਿਟਰਾ ਜੀ ਸਕੂਲ ਵਿਖੇ ਕਿੰਡਰਗਾਰਟਨ ਗ੍ਰੈਜੂਏਸ਼ਨ ਡੇਅ ਮਨਾਇਆ
Publish Date: Fri, 20 Mar 2026 06:50 PM (IST)
Updated Date: Sat, 21 Mar 2026 04:11 AM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਮਾਊਂਟ ਲਿਟਰਾ ਜੀ ਸਕੂਲ ਰਾਮਪੁਰਾ ਵਿਖੇ ਕਿੰਡਰਗਾਰਟਨ ਗ੍ਰੈਜੂਏਸ਼ਨ ਡੇਅ ਧੂਮਧਾਮ ਨਾਲ ਮਨਾਇਆ ਗਿਆ। ਇਹ ਸਮਾਗਮ ਨਿੱਕੇ ਵਿਦਿਆਰਥੀਆਂ ਲਈ ਇਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਇਆ, ਜਿਸ ਵਿਚ ਉਨ੍ਹਾਂ ਨੇ ਪ੍ਰੀ-ਪ੍ਰਾਇਮਰੀ ਤੋਂ ਅਗਲੇ ਪੱਧਰ ਵੱਲ ਆਪਣਾ ਪਹਿਲਾ ਕਦਮ ਰੱਖਿਆ। ਪ੍ਰੋਗਰਾਮ ਦੀ ਸ਼ੁਰੂਆਤ ਜੋਤੀ ਪ੍ਰਜਵਲਣ ਨਾਲ ਕੀਤੀ ਗਈ। ਇਸ ਮੌਕੇ ਸਕੂਲ ਦੇ ਪ੍ਰਧਾਨ ਗਗਨ ਬਾਂਸਲ, ਜਨਰਲ ਸਕੱਤਰ ਨਮਿਤਾ ਬਾਂਸਲ ਅਤੇ ਪ੍ਰਿੰਸੀਪਲ ਗੀਤਾ ਪਿੱਲੇ ਨੇ ਹਾਜ਼ਰੀ ਭਰ ਕੇ ਸਮਾਗਮ ਨੂੰ ਸ਼ੋਭਾ ਵਧਾਈ। ਕਿੰਡਰਗਾਰਟਨ ਦੇ ਵਿਦਿਆਰਥੀਆਂ ਵੱਲੋਂ ਗ੍ਰੈਜੂਏਸ਼ਨ ਗੀਤ ਪੇਸ਼ ਕੀਤਾ ਗਿਆ, ਜਿਸ ਨੇ ਸਮਾਗਮ ਦਾ ਮਾਹੌਲ ਰੰਗੀਨ ਬਣਾ ਦਿੱਤਾ। ਇਸ ਤੋਂ ਬਾਅਦ ਸੀਨੀਅਰ ਕੇਜੀ ਦੇ ਬੱਚਿਆਂ ਨੇ ਸਟੇਜ ਤੇ ਆ ਕੇ ਆਪਣੇ ਸੁਪਨਿਆਂ ਅਤੇ ਮਨੋਰਥਾਂ ਬਾਰੇ ਦੱਸਿਆ, ਜਿਸ ਨੇ ਦਰਸ਼ਕਾਂ ਨੂੰ ਕਾਫ਼ੀ ਪ੍ਰਭਾਵਿਤ ਕੀਤਾ। ਬੱਚਿਆਂ ਦੇ ਆਤਮ-ਵਿਸ਼ਵਾਸ ਅਤੇ ਮਨਮੋਹਕ ਅੰਦਾਜ਼ ਨੂੰ ਦਰਸ਼ਕਾਂ ਵੱਲੋਂ ਤਾੜੀਆਂ ਨਾਲ ਸਰਾਹਿਆ ਗਿਆ। ਸਮਾਗਮ ਦੌਰਾਨ ਨਿੱਕੇ ਮੁੰਡਿਆਂ ਅਤੇ ਕੁੜੀਆਂ ਵੱਲੋਂ ਪੰਜਾਬੀ ਡਾਂਸ ਵੀ ਪੇਸ਼ ਕੀਤਾ ਗਿਆ, ਜੋ ਸਭ ਲਈ ਆਕਰਸ਼ਣ ਦਾ ਕੇਂਦਰ ਬਣਿਆ। ਅੰਤ ਵਿਚ ਬੱਚਿਆਂ ਨੂੰ ਗ੍ਰੈਜੂਏਸ਼ਨ ਸਰਟੀਫਿਕੇਟ ਵੰਡੇ ਗਏ, ਜਿਸ ਨਾਲ ਉਨ੍ਹਾਂ ਦੇ ਚਿਹਰਿਆਂ ਤੇ ਖੁਸ਼ੀ ਸਾਫ਼ ਝਲਕ ਰਹੀ ਸੀ। ਇਸ ਮੌਕੇ ਬੋਲਦਿਆਂ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਚੰਗੀ ਸਿੱਖਿਆ ਅਤੇ ਸਹੀ ਮਾਰਗਦਰਸ਼ਨ ਦੇਣਾ ਸਾਡਾ ਫਰਜ਼ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਲਈ ਸਕੂਲ ਵੱਲੋਂ ਹਰ ਸੰਭਵ ਯਤਨ ਜਾਰੀ ਰੱਖਣ ਦਾ ਭਰੋਸਾ ਦਿੱਤਾ। ਸਮਾਗਮ ਵਿੱਚ ਬੱਚਿਆਂ ਦੇ ਮਾਪਿਆਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦੇ ਹੋਏ ਪ੍ਰੋਗਰਾਮ ਦਾ ਆਨੰਦ ਮਾਣਿਆ ਅਤੇ ਸਕੂਲ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ।