ਗੁਰੂ ਕਾਸ਼ੀ ’ਵਰਸਿਟੀ ਦੇ ਮੁੱਕੇਬਾਜ਼ਾਂ ਨੇ ਆਲ ਨੇ ਜਿੱਤੇ 3 ਸੋਨੇ ਦੇ ਮੈਡਲ
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਮੁੱਕੇਬਾਜ਼ਾਂ ਨੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਚੈਂਪੀਅਨਸ਼ਿਪ ਵਿਚ ਜਿੱਤੇ 3 ਸੋਨ ਤਗਮੇ
Publish Date: Fri, 20 Mar 2026 07:18 PM (IST)
Updated Date: Sat, 21 Mar 2026 04:11 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਆਲ ਇੰਡੀਆ ਇੰਟਰ ਯੂਨੀਵਰਸਿਟੀ ਮੁੱਕੇਬਾਜ਼ੀ ਚੈਂਪੀਅਨਸ਼ਿਪ-2026 ਵਿਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਮੁੱਕੇਬਾਜ਼ਾਂ ਨੇ 3 ਸੋਨੇ ਦੇ ਅਤੇ ਇਕ ਕਾਂਸੇ ਦਾ ਮੈਡਲ ਜਿੱਤ ਕੇ ਆਪਣੇ ਜ਼ੌਹਰ ਵਿਖਾਏ। ਇਨ੍ਹਾਂ ਵਿੱਚੋਂ ਤਿੰਨ ਖਿਡਾਰੀ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਲਈ ਚੁਣੇ ਗਏ ਜੋ ਕਿ ਯੂਨੀਵਰਸਿਟੀ ਦੀ ਬੜੀ ਸ਼ਲਾਘਯੋਗ ਪ੍ਰਾਪਤੀ ਹੈ। ਇਹ ਖੇਡ ਚੈਂਪੀਅਨਸ਼ਿਪ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲਪੀਯੂ) ਫਗਵਾੜਾ ਵਿਖੇ ਕਰਵਾਈ ਗਈ। ਇਸ ਮੌਕੇ ਵਰਸਿਟੀ ਵਲੋਂ ਖਿਡਾਰੀਆਂ ਦੇ ਸਨਮਾਨ ਲਈ ਇੱਕ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਵਰਸਿਟੀ ਦੇ ਪ੍ਰੰਬਧਕੀ ਨਿਰਦੇਸ਼ਕ ਸੁਖਰਾਜ ਸਿੰਘ ਸਿੱਧੂ ਅਤੇ ਵਾਈਸ ਚਾਂਸਲਰ ਪ੍ਰੋ.(ਡਾ.) ਜਗਤਾਰ ਸਿੰਘ ਧੀਮਾਨ ਵੱਲੋਂ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਵਰਸਿਟੀ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਖੇਡ ਸਹੂਲਤਾਂ ਤੇ ਵਜ਼ੀਫਿਆਂ ਬਾਰੇ ਵੀ ਜਾਣਕਾਰੀ ਦਿੱਤੀ। ਚੈਂਪੀਅਨਸ਼ਿਪ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਪੋਰਟਸ ਡਾ. ਸ਼ਰਮਾ ਨੇ ਦੱਸਿਆ ਕਿ ਜੀਕੇਯੂ ਦੀਆਂ ਖਿਡਾਰਨਾਂ ਪ੍ਰਿਅੰਕਾ ਨੇ 54 ਕਿੱਲੋ ਭਾਰ ਵਰਗ ਵਿੱਚ ਸੋਨ, ਏਕਤਾ ਦੇ 75 ਕਿੱਲੋ ਭਾਰ ਵਰਗ ਵਿੱਚ ਸੋਨ ਤੇ ਹਰਪ੍ਰੀਤ ਕੌਰ ਨੇ ਕਾਂਸੇ ਦਾ ਤਗਮਾ ਜਿੱਤਿਆ। ਜਦ ਕਿ ਲਲਿਤਾ ਅਤੇ ਯੋਗਿਤਾ ਚੌਹਾਨ ਨੇ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਲਈ ਕੁਆਲੀਫਾਈ ਕੀਤਾ। ਲੜਕਿਆਂ ਵਿੱਚੋਂ ਵਰਸਿਟੀ ਦੇ ਮੁੱਕੇਬਾਜ਼ ਬੋਬਿਨ ਚੌਹਾਨ ਨੇ 90 ਕਿੱਲੋ ਭਾਰ ਵਰਗ ਵਿੱਚ ਸੋਨ ਤਗਮੇ ’ਤੇ ਕਬਜ਼ਾ ਕੀਤਾ। ਜਦਕਿ ਪਰਦੀਪ ਕੁਮਾਰ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਲਈ ਚੁਣਿਆ ਗਿਆ।