ਪੁਲਿਸ ਨੇ ਚਲਾਈ ਸਰਚ ਮੁਹਿੰਮ
ਬਠਿੰਡਾ ਪੁਲਿਸ ਨੇ ਚਲਾਇਆ ਸਰਚ ਅਭਿਆਨ
Publish Date: Sun, 22 Mar 2026 04:48 PM (IST)
Updated Date: Mon, 23 Mar 2026 04:02 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਖ਼ਤ ਰੁਖ ਅਪਣਾਉਂਦਿਆਂ ਬਠਿੰਡਾ ਪੁਲਿਸ ਨੇ ਸ਼ਹਿਰ ਤੇ ਆਸ-ਪਾਸ ਦੇ ਖੇਤਰਾਂ ਵਿਚ ਵਿਸ਼ੇਸ਼ ਸਰਚ ਅਭਿਆਨ ਚਲਾਇਆ। ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ‘ਤੇ ਘੇਰਾਬੰਦੀ ਕਰਕੇ ਤਲਾਸ਼ੀ ਕੀਤੀ ਅਤੇ ਕੁਝ ਸ਼ੱਕੀ ਵਿਅਕਤੀਆਂ ਨਾਲ ਪੁੱਛ-ਪੜਤਾਲ ਵੀ ਕੀਤੀ। ਪੁਲਿਸ ਅਧਿਕਾਰੀਆਂ ਦੇ ਮੁਤਾਬਕ ਇਸ ਅਭਿਆਨ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਣਾ ਅਤੇ ਹੋਰ ਗੈਰਕਾਨੂੰਨੀ ਗਤੀਵਿਧੀਆਂ ’ਤੇ ਰੋਕ ਲਾਉਣਾ ਹੈ। ਪੁਲਿਸ ਨੇ ਜ਼ੋਰ ਦਿੱਤਾ ਕਿ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ ਤੇ ਕਿਸੇ ਵੀ ਕੀਮਤ ‘ਤੇ ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਖਿਲਾਫ਼ ਮੁਹਿੰਮ ਵਿਚ ਸਹਿਯੋਗ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਪ੍ਰਦਾਨ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ। ਬਠਿੰਡਾ ਪੁਲਿਸ ਵੱਲੋਂ ਕੀਤੀ ਗਈ ਇਹ ਮੁਹਿੰਮ ਸਪੱਸ਼ਟ ਤੌਰ 'ਤੇ ਦਰਸਾਉਂਦੀ ਹੈ ਕਿ ਪ੍ਰਸ਼ਾਸਨ ਨਸ਼ਾ ਤਸਕਰੀ ਅਤੇ ਅਪਰਾਧ 'ਤੇ ਸਖ਼ਤ ਕੰਟਰੋਲ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।