ਕਣਕ ਬੀਜ ਕੇ ਕਬਜ਼ਾ ਕਰਨ ਦੀ ਕੋਸ਼ਿਸ਼, ਕੇਸ ਦਰਜ
ਕਣਕ ਦੀ ਫਸਲ ਵਾਹ ਕੇ ਕਬਜ਼ਾ ਕਰਨ ਦੀ ਕੋਸ਼ਿਸ਼, ਮਾਮਲਾ ਦਰਜ
Publish Date: Sun, 22 Mar 2026 04:57 PM (IST)
Updated Date: Mon, 23 Mar 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਨੰਦਗੜ੍ਹ ਦੀ ਪੁਲਿਸ ਨੇ ਕਣਕ ਦੀ ਫਸਲ ਨੂੰ ਵਾਹ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਅਮਰਪ੍ਰੀਤ ਕੌਰ ਵਾਸੀ ਪਿੰਡ ਝੁੰਬਾ ਨੇ ਦੱਸਿਆ ਕਿ ਕੁਝ ਲੋਕਾਂ ਨੇ ਉਸ ਦੇ ਖੇਤ ਵਿਚ ਬੀਜੀ ਹੋਈ ਕਣਕ ਦੀ ਫ਼ਸਲ ਨੂੰ ਵਾਹ ਕੇ ਅਤੇ ਖਾਲ ਪਾ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਪੁਲਿਸ ਨੇ ਸ਼ਿਕਾਇਤ ’ਤੇ ਆਧਾਰ ’ਤੇ ਮੁਲਜ਼ਮ ਪਿੰਡ ਝੁੰਬਾ ਦੇ ਮਨਵਿੰਦਰ ਸਿੰਘ ਅਤੇ ਪਿੰਡ ਚੁਘੇ ਕਲਾਂ ਦੇ ਕਾਲਾ ਸਿੰਘ ਅਤੇ ਗੁਰਮੇਲ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪ੍ਰੰਤੂ ਅਜੇ ਤਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।