ਘਰੋਂ ਚੋਰੀ ਕਰਨ ਦੇ ਦੋਸ਼ ’ਚ ਚਾਰ ਖ਼ਿਲਾਫ਼ ਕੇਸ
ਘਰ ’ਚੋਂ ਚੋਰੀ ਕਰਨ ਦੇ ਦੋਸ਼ ਵਿਚ ਚਾਰ ਵਿਅਕਤੀਆਂ ਖ਼ਿਲਾਫ਼ ਕੇਸ
Publish Date: Sun, 22 Mar 2026 04:58 PM (IST)
Updated Date: Mon, 23 Mar 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਚੋਰੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਗੁਰਸੇਵਕ ਸਿੰਘ ਵਾਸੀ ਕੋਠੇ ਭਾਈਆਣਾ ਨੇ ਦੱਸਿਆ ਕਿ ਕੁਝ ਵਿਅਕਤੀ ਉਸ ਦੇ ਘਰ ’ਚ ਦਾਖ਼ਲ ਹੋ ਕੇ ਬਰਤਨ, ਡਬਲ ਬੈੱਡ ਅਤੇ ਰਸੋਈ ਦਾ ਹੋਰ ਸਾਮਾਨ ਚੋਰੀ ਕਰਕੇ ਲੈ ਗਏ। ਉਸ ਨੇ ਦੱਸਿਆ ਕਿ ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਦੋਸ਼ੀਆਂ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਸਵਿੰਦਰ ਕੌਰ ਵਾਸੀ ਹਰਰਾਏਪੁਰ, ਸੁਖਪਾਲ ਸਿੰਘ ਵਾਸੀ ਕੋਠਾ ਗੁਰੂ ਕਾ, ਸੁਖਦੇਵ ਸਿੰਘ ਅਤੇ ਬਲਵਿੰਦਰ ਕੌਰ ਵਾਸੀਆਨ ਕੋਠਾ ਗੁਰੂ ਕਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪ੍ਰੰਤੂ ਅਜੇ ਤਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।