ਸੜਕ ਹਾਦਸੇ ’ਚ ਇਕ ਗੰਭੀਰ ਜ਼ਖ਼ਮੀ, ਮਾਮਲਾ ਦਰਜ
ਸੜਕ ਹਾਦਸੇ ਵਿਚ ਇਕ ਵਿਅਕਤੀ ਗੰਭੀਰ ਜ਼ਖ਼ਮੀ, ਮਾਮਲਾ ਦਰਜ
Publish Date: Sun, 22 Mar 2026 05:01 PM (IST)
Updated Date: Mon, 23 Mar 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਫੂਲ ਦੀ ਪੁਲਿਸ ਨੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੇ ਮਾਮਲੇ ਵਿਚ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਮਹਿਲਾ ਸਿੰਘ ਵਾਸੀ ਭਾਈਰੂਪਾ ਨੇ ਦੱਸਿਆ ਕਿ ਉਸਦੇ ਪਿੰਡ ਦਾ ਇਕਬਾਲ ਸਿੰਘ ਮੋਟਰਸਾਈਕਲ ‘ਤੇ ਰਾਮਪੁਰਾ ਵੱਲ ਜਾ ਰਿਹਾ ਸੀ। ਇਸ ਦੌਰਾਨ ਪਿੰਡ ਬੁਰਜ ਮਾਨਸ਼ਾਹੀਆ ਦੇ ਜਗਪ੍ਰੀਤ ਸਿੰਘ ਨੇ ਆਪਣੀ ਐਕਟਿਵਾ ਨਾਲ ਇਕਬਾਲ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਇਕਬਾਲ ਸਿੰਘ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਿਆ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰੰਤੂ ਅਜੇ ਤਕ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।