ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ’ਚ ਮਨਾਇਆ ਗ੍ਰੈਜੂਏਸ਼ਨ ਸਮਾਗਮ
ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ’ਚ ਗ੍ਰੈਜੂਏਸ਼ਨ ਸਮਾਰੋਹ ਮਨਾਇਆ
Publish Date: Sun, 22 Mar 2026 05:03 PM (IST)
Updated Date: Mon, 23 Mar 2026 04:11 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਸਕੂਲ ਵਿੱਚ ਯੂਕੇਜੀ ਕਲਾਸ ਦੇ ਬੱਚਿਆਂ ਦਾ ਗ੍ਰੈਜੂਏਸ਼ਨ ਸਮਾਰੋਹ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਭਰੇ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਆਪਣੇ ਪ੍ਰੀ-ਪ੍ਰਾਇਮਰੀ ਪੜਾਅ ਨੂੰ ਸਫਲਤਾਪੂਰਵਕ ਪੂਰਾ ਕਰਕੇ ਪ੍ਰਾਇਮਰੀ ਕਲਾਸਾਂ ਵਿੱਚ ਕਦਮ ਰੱਖਣ ਦੀ ਖੁਸ਼ੀ ਮਨਾਈ। ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਗਾ ਕੇ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਮੈਡਮ ਮੀਨੂੰ ਗਰਗ ਨੇ ਬੱਚਿਆਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਇਹ ਪਹਿਲੀ ਉਪਲੱਬਧੀ ਉਨ੍ਹਾਂ ਦੇ ਭਵਿੱਖ ਲਈ ਮਜ਼ਬੂਤ ਨੀਂਹ ਸਾਬਤ ਹੋਵੇਗੀ। ਇਸ ਮੌਕੇ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਵੇਂ ਕਿ ਕਵਿਤਾ ਗਾਇਨ ਅਤੇ ਡਾਂਸ ਆਦਿ ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ। ਨੰਨੇ ਬੱਚੇ ਗ੍ਰੈਜੂਏਸ਼ਨ ਗਾਊਨ ਅਤੇ ਕੈਪ ਪਹਿਨ ਕੇ ਬਹੁਤ ਸੋਹਣੇ ਲੱਗ ਰਹੇ ਸਨ। ਸਮਾਰੋਹ ਦੌਰਾਨ ਬੱਚਿਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਚੇਅਰਮੈਨ ਵਿਨੋਦ ਖੁਰਾਣਾ ਨੇ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਬੱਚਿਆਂ ਦੀ ਪ੍ਰਗਤੀ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਬਹੁਤ ਹੀ ਅਨੁਸ਼ਾਸਨ ਵਿੱਚ ਅਤੇ ਸੁੱਚਜੇ ਢੰਗ ਨਾਲ ਹਿੱਸਾ ਲਿਆ। ਇਹ ਸਮਾਰੋਹ ਬੱਚਿਆਂ ਅਤੇ ਮਾਪਿਆਂ ਲਈ ਬਹੁਤ ਹੀ ਯਾਦਗਾਰ ਅਤੇ ਪ੍ਰੇਰਣਾਦਾਇਕ ਸਾਬਤ ਹੋਇਆ। ਇਸ ਮੌਕੇ ਸਕੂਲ ਦੇ ਚੇਅਰਮੈਨ ਵਿਨੋਦ ਖੁਰਾਣਾ,ਸਕੂਲ ਦੇ ਪ੍ਰਧਾਨ ਲਗਨ ਖੁਰਾਣਾ, ਪ੍ਰਿੰਸੀਪਲ ਮੈਡਮ ਮੀਨੂੰ ਗਰਗ ,ਸੀਨੀਅਰ ਕੋਆਰਡੀਨੇਟਰ ਬੇਅੰਤ ਕੌਰ, ਜੂਨੀਅਰ ਕੋਆਰਡੀਨੇਟਰ ਕਿਰਨਦੀਪ ਕੌਰ,ਅਨੂ ਬਾਲਾ, ਕੁਲਵਿੰਦਰ ਕੌਰ, ਸ਼ਾਲੂ, ਕਰਮਜੀਤ ਕੌਰ, ਡਿੰਪਲ , ਸਿੰਪਲ, ਰਿਪਤਾ, ਲਵਪ੍ਰੀਤ ਸਿੰਘ, ਪਰਮਿੰਦਰ ਕੌਰ, ਜਤਿੰਦਰ ਕੌਰ, ਕਿਰਨਦੀਪ ਕੌਰ ਅਤੇ ਸਕੂਲ ਦਾ ਸਟਾਫ ਮੌਜੂਦ ਰਿਹਾ।