ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਮੁੱਖ ਮਕਸਦ ਆਉਣ ਵਾਲੀਆਂ ਪੀੜੀਆਂ ਤੇ ਪਰਿਵਾਰਾਂ ਨੂੰ ਬਚਾਉਣਾ ਹੈ : ਮਨੀਸ਼ ਸਿਸੋਦੀਆ
ਨੌਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਚਾਉਣਾ ਮੁਹਿੰਮ ਦਾ ਮੁੱਖ ਉਦੇਸ਼ : ਮਨੀਸ਼ ਸਿਸੋਦੀਆ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਮੁੱਖ ਮਕਸਦ ਆਉਣ ਵਾਲੀਆਂ ਪੀੜੀਆਂ ਤੇ ਪਰਿਵਾਰਾਂ ਨੂੰ ਬਚਾਉਣਾ ਹੈ : ਮਨੀਸ਼ ਸਿਸੋਦੀਆ
Publish Date: Sun, 22 Mar 2026 05:10 PM (IST)
Updated Date: Mon, 23 Mar 2026 04:05 AM (IST)

-ਨਸ਼ਿਆਂ ਤੋਂ ਬਚਾਅ ਕੇ ਉਨ੍ਹਾਂ ਨੂੰ ਸਹੀ ਦਿਸ਼ਾ ਦੇ ਰਹੀ ਸਰਕਾਰ : ਮੰਤਰੀ ਡਾ. ਬਲਜੀਤ ਕੌਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਨਸ਼ਾ ਮੁਕਤ ਮੁਹਿੰਮ ਦਾ ਮੁੱਖ ਮਕਸਦ ਆਉਣ ਵਾਲੀਆਂ ਪੀੜੀਆਂ ਤੇ ਪਰਿਵਾਰਾਂ ਨੂੰ ਬਚਾਉਣਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸਿਖਲਾਈ ਦੇਣ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੌਕੇ ਬਠਿੰਡਾ, ਬਰਨਾਲਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਵਿਧਾਇਕ, ਮਾਲਵਾ ਜੋਨ ਦੇ ਇੰਚਾਰਜ ਚਸਪਿੰਦਰ ਸਿੰਘ ਚਹਿਲ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ, ਐੱਸਐੱਸਪੀ ਡਾ. ਜਯੋਤੀ ਯਾਦਵ ਬੈਂਸ ਆਦਿ ਹਾਜ਼ਰ ਸਨ। ਇਸ ਮੌਕੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਹੀ ਖੁਸ਼ਹਾਲ ਅਤੇ ਤੰਦਰੁਸਤ ਸਮਾਜ ਦੀ ਪਹਿਚਾਣ ਹੈ। ਇਸ ਮੁਹਿੰਮ ਦਾ ਉਦੇਸ਼ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਕੇ ਨਸ਼ਿਆਂ ਨੂੰ ਜੜ ਤੋਂ ਖਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਦੇ ਸਾਂਝੇ ਯਤਨਾਂ ਨਾਲ ਹੀ ਇਹ ਮਕਸਦ ਹਾਸਲ ਕੀਤਾ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਦੇ ਪਹਿਰੇਦਾਰ ਆਪਣੀ ਸਹੀ ਜਾਣਕਾਰੀ ਮੁਹਈਆ ਕਰਵਾ ਕੇ ਆਪਣੀ ਜਿੰਮੇਵਾਰੀ ਨਿਭਾਉਣ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹੁੰਦੇ ਹਨ, ਪਰ ਨਸ਼ੇ ਉਨ੍ਹਾਂ ਦੀ ਤਾਕਤ ਨੂੰ ਕਮਜ਼ੋਰ ਕਰ ਰਹੇ ਹਨ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦਾ ਇੱਕੋ ਇੱਕ ਉਦੇਸ਼ ਹੈ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣਾ ਹੈ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲੇ ਦੇ ਨੌਜਵਾਨ ਜੋ ਨਸ਼ੇ ਦੀ ਦਲਦਲ ਵਿਚ ਫਸ ਚੁੱਕੇ ਸਨ, ਦੇ ਮੁੜ ਵਸੇਵੇ ਲਈ ਕਿੱਤਾ ਮੁਖੀ ਕੋਰਸ ਮੁਹਈਆ ਕਰਵਾ ਕੇ ਉਹਨਾਂ ਨੂੰ ਦੁਬਾਰਾ ਪੈਰਾਂ ਸਿਰ ਖੜੇ ਕਰਨ ਲਈ ਵਚਨਬੱਧ ਅਤੇ ਯਤਨਸ਼ੀਲ ਹੈ। ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਨੇ ਕਿਹਾ ਕਿ ਬਠਿੰਡਾ ਪੁਲਿਸ ਨੇ ਪੂਰੀ ਨਜ਼ਰਸਾਨੀ ਨਾਲ ਨਸ਼ੇ ਦੇ ਸੌਦਾਗਰਾਂ ਤੇ ਬਾਜ ਅੱਖ ਰੱਖੀ ਹੋਈ ਹੈ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਡੇ ਆਸ-ਪਾਸ ਦੇ ਖੇਤਰ ਵਿੱਚ ਕੋਈ ਵੀ ਨਸ਼ਾ ਤਸਕਰ ਨਸ਼ੇ ਦੀ ਵਿਕਰੀ ਕਰਦਾ ਹੈ ਤਾਂ ਤੁਰੰਤ ਆ ਕੇ ਜਾਣਕਾਰੀ ਪੁਲਿਸ ਨੂੰ ਦੇਵੇ ਅਤੇ ਉਨਾਂ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।