ਚੇਅਰਮੈਨ ਇੰਦਰਜੀਤ ਸਿੰਘ ਮਾਨ ਵੱਲੋਂ ਕੇਜਰੀਵਾਲ ਨਾਲ ਮੁਲਾਕਾਤ
ਚੇਅਰਮੈਨ ਮਾਨ ਨੇ ਕੇਜਰੀਵਾਲ ਨਾਲ ਅਹਿਮ ਮੁਲਾਕਾਤ ਕੀਤੀ
Publish Date: Sun, 22 Mar 2026 05:12 PM (IST)
Updated Date: Mon, 23 Mar 2026 04:05 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਵਿਖੇ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਦੀ ਇੱਕ ਮਹੱਤਵਪੂਰਨ ਅਤੇ ਅਹਿਮ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਚੇਅਰਮੈਨ ਮਾਨ ਨੇ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਮਾਰਕਫੈੱਡ ਪੰਜਾਬ ਨੂੰ ਹੋਰ ਉੱਚਾਈਆਂ ਤੱਕ ਲੈ ਕੇ ਜਾਣ ਲਈ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਸ੍ਰੀ ਅਰਵਿੰਦ ਕੇਜਰੀਵਾਲ ਨੇ ਸਪਸ਼ਟ ਕੀਤਾ ਕਿ ਲੋਕ-ਹਿੱਤ ਵਾਲੀਆਂ ਯੋਜਨਾਵਾਂ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਨਾ ਸਮੇਂ ਦੀ ਲੋੜ ਹੈ ਅਤੇ ਮਾਰਕਫੈੱਡ ਇਸ ਵਿਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਚੇਅਰਮੈਨ ਮਾਨ ਨੇ ਦੱਸਿਆ ਕਿ “ਆਪ ਸਰਕਾਰ” ਦੀ ਲੋਕ-ਕੇਂਦਰਿਤ ਨਵੀਂ ਮੁਹਿੰਮ “ਮੇਰੀ ਰਸੋਈ” ਬਾਰੇ ਵੀ ਗੰਭੀਰ ਚਰਚਾ ਹੋਈ। ਇਸ ਯੋਜਨਾ ਤਹਿਤ ਮਾਰਕਫੈੱਡ ਪੰਜਾਬ ਵੱਲੋਂ ਤਿਆਰ ਕੀਤੀਆਂ ਜਾਣ ਵਾਲੀਆਂ ਰਾਸ਼ਨ ਕਿੱਟਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਿਆਪਕ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ, ਤਾਂ ਜੋ ਹਰ ਲੋੜਵੰਦ ਪਰਿਵਾਰ ਤੱਕ ਸਹਾਇਤਾ ਸਮੇਂ ਸਿਰ ਪਹੁੰਚ ਸਕੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਦਰਜੀਤ ਸਿੰਘ ਮਾਨ ਨੇ ਦੱਸਿਆ ਕਿ ਬਤੌਰ ਸਟੇਟ ਸੈਕਟਰੀ ਮਾਲਵਾ ਜੋਨ ਉਹਨਾਂ ਵੱਲੋਂ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਰਣਨੀਤੀ ‘ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਿਛਲੇ ਸਮੇਂ ਦੌਰਾਨ ਲੋਕ-ਹਿੱਤ ਵਿੱਚ ਕੀਤੇ ਗਏ ਕੰਮਾਂ ਨੂੰ ਹੁਣ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੋਚ ਸਿਰਫ ਵਾਅਦਿਆਂ ਤੱਕ ਸੀਮਿਤ ਨਹੀਂ, ਸਗੋਂ ਲੋਕਾਂ ਦੇ ਜੀਵਨ ਵਿਚ ਅਸਲ ਬਦਲਾਅ ਲਿਆਉਣ ਦੀ ਹੈ। “ਮੇਰੀ ਰਸੋਈ” ਵਰਗੀਆਂ ਮੁਹਿੰਮਾਂ ਰਾਹੀਂ ਹਰ ਘਰ ਤੱਕ ਸੁਰੱਖਿਆ, ਸਹੂਲਤ ਅਤੇ ਸਨਮਾਨ ਪਹੁੰਚਾਉਣਾ ਹੀ ਸਾਡਾ ਮੁੱਖ ਲਕਸ਼ ਹੈ। ਇਹ ਮੁਲਾਕਾਤ ਪੰਜਾਬ ਦੇ ਭਵਿੱਖ ਲਈ ਇੱਕ ਨਵੀਂ ਦਿਸ਼ਾ ਦਰਸਾਉਂਦੀ ਹੈ, ਜਿੱਥੇ ਸੇਵਾ, ਇਮਾਨਦਾਰੀ ਅਤੇ ਲੋਕ-ਭਲਾਈ ਸਭ ਤੋਂ ਵੱਡੀ ਤਾਕਤ ਬਣ ਕੇ ਉਭਰ ਰਹੀ ਹੈ।