ਰਾਜਗੜ੍ਹ 'ਚ ਵਿਸ਼ਵ ਜਲ ਦਿਵਸ ਮਨਾਇਆ
ਰਾਜਗੜ੍ਹ 'ਚ ਵਿਸ਼ਵ ਜਲ ਦਿਵਸ ਮਨਾਇਆ
Publish Date: Sun, 22 Mar 2026 05:20 PM (IST)
Updated Date: Mon, 23 Mar 2026 04:07 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ
ਸਰਕਾਰੀ ਹਾਈ ਸਕੂਲ ਰਾਜਗੜ੍ਹ ਵਿਖੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਪਾਣੀ ਦੀ ਮਹੱਤਤਾ ਸਮਝਾਉਣ ਹਿੱਤ 'ਵਿਸ਼ਵ ਜਲ ਦਿਵਸ' ਮਨਾਇਆ ਗਿਆ। ਇਹ ਪ੍ਰੋਗਰਾਮ ਵਾਟਰ ਸਪਲਾਈ ਵਿਭਾਗ ਅਤੇ ਪੰਚਾਇਤ ਵੱਲੋਂ ਸਾਂਝੇ ਰੂਪ ਵਿਚ ਉਲੀਕਿਆ ਗਿਆ ਸੀ। ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਪਾਣੀ ਦੀ ਮਹੱਤਤਾ ਅਤੇ ਪਾਣੀ ਨੂੰ ਬਚਾਉਣ ਸਬੰਧੀ ਵਿਸ਼ੇ ਉੱਪਰ ਪੇਂਟਿੰਗ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਵੱਲੋਂ ਇਸੇ ਵਿਸ਼ੇ ਸਬੰਧੀ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਪਾਣੀ ਦਾ ਮਹੱਤਵ ਅਤੇ ਇਸ ਨੂੰ ਬਚਾਉਣ ਸਬੰਧੀ ਵਿਦਿਆਰਥੀਆਂ ਤੇ ਮਾਪਿਆਂ ਨੂੰ ਹੈਡਮਾਸਟਰ ਮਨਦੀਪ ਸਿੰਘ ਭਗਤਾ, ਸਰਪੰਚ ਦੀਪਕ ਸ਼ਰਮਾ, ਸਾਇੰਸ ਮਾਸਟਰ ਜਸਵਿੰਦਰ ਸਿੰਘ ਅਤੇ ਜਲ ਸਪਲਾਈ ਵਿਭਾਗ ਵੱਲੋਂ ਪਹੁੰਚੇ ਗੁਰਪ੍ਰੀਤ ਕੌਰ ਵੱਲੋਂ ਸੰਬੋਧਨ ਕੀਤਾ ਗਿਆ। ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਪਾਣੀ ਵਿੱਚ ਮਿਲਣ ਵਾਲੇ ਵੱਖ ਵੱਖ ਤੱਤ ਅਤੇ ਪ੍ਰਦੂਸ਼ਣ ਕਰਨ ਵਾਲੇ ਪਦਾਰਥਾਂ ਸਬੰਧੀ ਟੈਸਟ ਕਰਕੇ ਦਿਖਾਏ ਗਏ। ਸਮਾਗਮ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ।