ਸਰਪੰਚ ਬੂਟਾ ਸਿੰਘ ਵੱਲੋਂ ਅਕਾਲੀ ਦਲ ਨੂੰ ਮਜ਼ਬੂਤ ਕਰਨ ਦਾ ਭਰੋਸਾ
ਲਾਲੇਆਣਾ ਦੇ ਸਰਪੰਚ ਬੂਟਾ ਸਿੰਘ ਵੱਲੋਂ ਅਕਾਲੀ ਦਲ ਨੂੰ ਮਜ਼ਬੂਤ ਕਰਨ ਦਾ ਭਰੋਸਾ,
Publish Date: Sun, 22 Mar 2026 06:04 PM (IST)
Updated Date: Mon, 23 Mar 2026 04:08 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋਂ ਹਲਕਾ ਤਲਵੰਡੀ ਸਾਬੋ ਦੇ ਪਿੰਡ ਲਾਲੇਆਣਾ ਦੇ ਸਰਪੰਚ ਬੂਟਾ ਸਿੰਘ ਨੇ ਸ੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਦੋਵਾਂ ਨੇ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀ 11 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਹੋਣ ਜਾ ਰਹੀ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਸਰਪੰਚ ਬੂਟਾ ਸਿੰਘ ਨੇ ਭਰੋਸਾ ਦਿਵਾਇਆ ਕਿ ਉਹ ਆਪਣੇ ਪਿੰਡ ਅਤੇ ਇਲਾਕੇ ਤੋਂ ਵੱਡੀ ਗਿਣਤੀ ਵਿਚ ਜੁਝਾਰੂ ਵਰਕਰਾਂ ਨੂੰ ਰੈਲੀ ਵਿਚ ਸ਼ਾਮਲ ਕਰਨਗੇ। ਉਨ੍ਹਾਂ ਕਿਹਾ ਕਿ ਇਹ ਰੈਲੀ ਪਾਰਟੀ ਲਈ ਮੀਲ ਪੱਥਰ ਸਾਬਤ ਹੋਵੇਗੀ ਅਤੇ ਇਸਨੂੰ ਇਤਿਹਾਸਿਕ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਤੋਂ ਅਕਾਲੀ ਦਲ ਦੀ ਸਰਕਾਰ ਬਣੇਗੀ। ਰਵੀਪ੍ਰੀਤ ਸਿੱਧੂ ਨੇ ਸਰਪੰਚ ਬੂਟਾ ਸਿੰਘ ਦੇ ਯਤਨਾਂ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਜਮੀਨੀ ਪੱਧਰ ‘ਤੇ ਅਜਿਹੇ ਜੁਝਾਰੂ ਆਗੂ ਪਾਰਟੀ ਦੀ ਅਸਲ ਤਾਕਤ ਹਨ। ਉਨ੍ਹਾਂ ਕਿਹਾ ਕਿ ਸਾਰੇ ਵਰਕਰ ਇਕਜੁੱਟ ਹੋ ਕੇ ਕੰਮ ਕਰਨ ਤਾਂ ਰੈਲੀ ਨੂੰ ਬੇਮਿਸਾਲ ਬਣਾਇਆ ਜਾ ਸਕਦਾ ਹੈ।