ਨਸ਼ਾ ਤਕਰੀ ਦੇ ਦੋਸ਼ ’ਚ 12 ਜਣੇ ਕਾਬੂ
ਨਸ਼ਾ ਤਸ਼ਕਰੀ ਦੇ ਦੋਸ਼ ਵਿਚ 12 ਵਿਅਕਤੀ ਗ੍ਰਿਫ਼ਤਾਰ
Publish Date: Mon, 23 Mar 2026 04:32 PM (IST)
Updated Date: Tue, 24 Mar 2026 03:59 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਨਸ਼ਾ ਤਸ਼ਕਰੀ ਦੇ ਦੋਸ਼ ਵਿਚ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਿਵਲ ਲਾਈਨ ਪੁਲਿਸ ਨੇ ਰਿੰਗ ਰੋਡ ’ਤੇ ਬਿਜਲੀ ਗਰਿੱਡ ਕੋਲੋਂ ਦੋ ਵਿਅਕਤੀਆਂ ਨੂੰ 13 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਸ਼ਰਮਾ ਵਾਸੀ ਹਜੂਰਾ ਕਪੂਰਾ ਕਾਲੋਨੀ ਤੇ ਅਮਨਦੀਪ ਸਿੰਘ ਵਾਸੀ ਧੋਬੀਆਣਾ ਬਸਤੀ ਵਜੋਂ ਹੋਈ ਹੈ। ਇਸੇ ਤਰ੍ਹਾਂ ਸੀਆਈਏ ਸਟਾਫ-1 ਨੇ ਰਾਇਲ ਇਨਕਲੇਵ ਨੇੜੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ 25 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜਗਸੀਰ ਸਿੰਘ ਵਾਸੀ ਗੁਰੂਸਰ ਜਲਾਲ ਅਤੇ ਸਿਮਰ ਸਿੰਘ ਵਾਸੀ ਪਿੰਡ ਪਹੂਲਾ ਵਜੋਂ ਹੋਈ ਹੈ। ਥਾਣਾ ਕੈਂਟ ਪੁਲਿਸ ਨੇ ਪਟੇਲ ਨਗਰ ਦੇ ਬੈਕ ਸਾਈਡ ਤੋਂ ਰਵੀ ਸਿੰਘ ਨੂੰ 70 ਨਸ਼ੀਲੀ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਨੇਹੀਆਂਵਾਲਾ ਪੁਲਿਸ ਨੇ ਗੋਨਿਆਣਾ ਮੰਡੀ ਤੋਂ ਬਲਜੀਤ ਕੌਰ ਵਾਸੀ ਹਰਰਾਏਪੁਰ ਨੂੰ 50 ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੀਆਈਏ ਸਟਾਫ-2 ਪੁਲਿਸ ਨੇ ਪਿੰਡ ਜੀਦਾ ਨੇੜੇ ਲਗਾਏ ਨਾਕੇ ਦੌਰਾਨ ਇਕ ਕਾਰ ਦੀ ਤਲਾਸ਼ੀ ਲੈਣ ’ਤੇ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਮਾਮਲੇ ਵਿਚ ਮੁਲਜ਼ਮ ਮੰਗਾ ਸਿੰਘ ਤੇ ਸੁਖਪਾਲ ਸਿੰਘ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਥਾਣਾ ਭਗਤਾ ਭਾਈਕਾ ਪੁਲਿਸ ਨੇ ਪਿੰਡ ਕੋਠਾਗੁਰੂ ਤੋਂ ਸੁਖਚੈਨ ਸਿੰਘ ਨੂੰ 7 ਲੀਟਰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਤਲਵੰਡੀ ਸਾਬੋ ਪੁਲਿਸ ਨੇ ਮੁਲਜ਼ਮ ਸੁਖਵਿੰਦਰ ਸਿੰਘ ਅਤੇ ਠੰਡੂ ਰਾਮ ਨੂੰ 12 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸੇ ਥਾਣੇ ਦੀ ਪੁਲਿਸ ਨੇ ਪੁਰਾਣੇ ਟੈਕਸੀ ਸਟੈਂਡ ਨੇੜੇ ਮੁਲਜ਼ਮ ਗਗਨ ਕੁਮਾਰ ਨੂੰ 30 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।