ਹਾਦਸੇ ’ਚ ਨੌਜਵਾਨ ਦੀ ਮੌਤ, ਮਾਮਲਾ ਦਰਜ
ਬੋਲੇਰੋ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਮਾਮਲਾ ਦਰਜ
Publish Date: Mon, 23 Mar 2026 04:39 PM (IST)
Updated Date: Tue, 24 Mar 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੈਂਟ ਪੁਲਿਸ ਨੇ ਲਾਪਰਵਾਹੀ ਨਾਲ ਨਾਲ ਵਾਹਨ ਚਲਾ ਕੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰਨ ਦੇ ਮਾਮਲੇ ਵਿਚ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਹਾਦਸੇ ਵਿਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਪ੍ਰਗਟ ਸਿੰਘ ਵਾਸੀ ਪਿੰਡ ਸੰਧੂ ਖੁਰਦ (ਜ਼ਿਲ੍ਹਾ ਬਠਿੰਡਾ) ਨੇ ਦੱਸਿਆ ਕਿ ਉਸਦਾ ਸਾਲਾ ਅਰਸ਼ਦੀਪ ਸਿੰਘ (21) ਵਾਸੀ ਪਿੰਡ ਫੂਲ ਮੋਟਰਸਾਈਕਲ ‘ਤੇ ਕਿਸੇ ਕੰਮ ਲਈ ਜਾ ਰਿਹਾ ਸੀ। ਇਸ ਦੌਰਾਨ ਦੋਸ਼ੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਮੱਲੀਆ (ਜ਼ਿਲ੍ਹਾ ਮੋਗਾ) ਨੇ ਲਾਪਰਵਾਹੀ ਵਰਤਦੇ ਹੋਏ ਆਪਣੀ ਬੋਲੇਰੋ ਗੱਡੀ ਨਾਲ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਅਰਸ਼ਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਪ੍ਰੰਤੂ ਅਜੇ ਤਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।