ਨਸ਼ਾ ਤਸਕਰੀ ਦੇ ਦੋਸ਼ ’ਚ ਤਿੰਨ ਅੜਿੱਕੇ
ਨਸ਼ਾ ਤਸਕਰੀ ਦੇ ਦੋਸ਼ ਵਿਚ ਤਿੰਨ ਵਿਅਕਤੀ ਗ੍ਰਿਫ਼ਤਾਰ
Publish Date: Mon, 23 Mar 2026 04:41 PM (IST)
Updated Date: Tue, 24 Mar 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸ਼ਕਰੀ ਦੇ ਦੋਸ਼ ਵਿਚ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਇਨ੍ਹਾਂ ਮੁਲਜ਼ਮਾਂ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਾਲੋਨੀ ਪੁਲਿਸ ਨੇ ਨਰੂਆਣਾ ਰੋਡ ਨੇੜੇ ਅੰਡਰਬ੍ਰਿਜ਼ ਕੋਲ ਗਸ਼ਤ ਦੌਰਾਨ ਮੁਲਜ਼ਮ ਅਮਰ ਸਿੰਘ ਵਾਸੀ ਅਮਰਪੁਰਾ ਬਸਤੀ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਪ੍ਰੰਤੂ ਬਾਅਦ ’ਚ ਉਸ ਨੂੰ ਜਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਇਸੇ ਤਰ੍ਹਾਂ ਥਾਣਾ ਕੈਂਟ ਪੁਲਿਸ ਨੇ ਮੁਲਜ਼ਮ ਸਿਕੰਦਰ ਸਿੰਘ ਵਾਸੀ ਕਾਲਾ ਸਿੰਘ ਸਿੱਧੂ ਕਲੋਨੀ ਬਠਿੰਡਾ ਨੂੰ ਪਟੇਲ ਨਗਰ ਤੋਂ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਦਰ ਬਠਿੰਡਾ ਪੁਲਿਸ ਨੇ ਨਾਕੇਬੰਦੀ ਦੌਰਾਨ ਪਿੰਡ ਬਹਿਮਣ ਦੀਵਾਨਾ ਨੇੜੇ ਮੁਲਜ਼ਮ ਰਣਜੀਤ ਸਿੰਘ ਵਾਸੀ ਬੀੜ ਤਲਾਬ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਤਿੰਨਾਂ ਮਾਮਲਿਆਂ ਵਿਚ ਦੋਸ਼ੀਆਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।