ਪੈਨਸ਼ਨ ਜਾਰੀ ਰੱਖਣ ਲਈ ਡਿਜੀਟਲ ਲਾਈਫ ਸਰਟੀਫ਼ਿਕੇਟ ਕਰਵਾਓ ਜਮ੍ਹਾਂ
ਬਿਨਾਂ ਕਿਸੇ ਰੁਕਾਵਟ ਦੇ ਪੈਨਸ਼ਨ ਜਾਰੀ ਰੱਖਣ ਲਈ ਡਿਜੀਟਲ ਲਾਈਫ ਸਰਟੀਫ਼ਿਕੇਟ ਕਰਵਾਇਆ ਜਾਵੇ ਜਮ੍ਹਾਂ
Publish Date: Mon, 23 Mar 2026 05:25 PM (IST)
Updated Date: Tue, 24 Mar 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਰਕਾਰ ਵੱਲੋਂ ਸੇਵਾ-ਮੁਕਤ ਪੈਨਸ਼ਨਰਾਂ ਦੀ ਸਹੂਲਤ ਤੇ ਪਾਰਦਰਸ਼ਤਾ ਲਈ ਡਿਜੀਟਲ ਲਾਈਫ ਸਰਟੀਫਿਕੇਟ (ਜੀਵਣ ਪ੍ਰਮਾਣ) ਜਮ੍ਹਾਂ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਖਜ਼ਾਨਾ ਅਫ਼ਸਰ ਨਰੇਸ਼ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕਈ ਪੈਨਸ਼ਨਰਾਂ ਵੱਲੋਂ ਅਜੇ ਤਕ ਵੀ ਬੈਂਕਾਂ ਵਿਚ ਮੈਨੁਅਲ ਸਰਟੀਫਿਕੇਟ ਜਮ੍ਹਾਂ ਕਰਵਾਏ ਹਨ, ਜੋ ਕਿ ਹੁਣ ਮਾਨਤਾ ਪ੍ਰਾਪਤ ਨਹੀਂ ਹੋਣਗੇ। ਆਪਣੀ ਪੈਨਸ਼ਨ ਨੂੰ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖਣ ਲਈ ਤੁਰੰਤ ਆਪਣਾ ਡਿਜੀਟਲ ਸਰਟੀਫਿਕੇਟ ਨਜ਼ਦੀਕੀ ਖਜ਼ਾਨਾ ਦਫ਼ਤਰ, ਸਬੰਧਤ ਬੈਂਕ ਦੀ ਬ੍ਰਾਂਚ ਜਾਂ ਸੇਵਾ ਕੇਂਦਰ ਵਿਖੇ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਡੋਰ-ਸਟੈਪ ਡਿਲਿਵਰੀ: ਤੁਸੀਂ ਰਾਜ ਸਰਕਾਰ ਦੀ 'ਘਰ ਬੈਠੇ ਸੇਵਾ' ਰਾਹੀਂ 1076 ਤੇ ਕਾਲ ਕਰਕੇ ਵੀ ਇਸ ਸੁਵਿਧਾ ਦਾ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਹੀ ਤੁਸੀਂ ਘਰ ਬੈਠੇ ਹੀ ਜੀਵਨ ਪ੍ਰਮਾਣ ਪੱਤਰ ਐਪ ਡਾਊਨਲੋਡ ਕਰਕੇ ਵੀ ਇਹ ਪ੍ਰਕਿਰਿਆ ਪੂਰੀ ਕਰ ਸਕਦੇ ਹੋ। ਉਨ੍ਹਾਂ ਸੂਬਾ ਸਰਕਾਰ ਦੇ ਸਮੂਹ ਰਿਟਾਇਰਡ ਪੈਨਸ਼ਨਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ 31 ਮਾਰਚ 2026 ਤੋਂ ਪਹਿਲਾਂ-ਪਹਿਲਾਂ ਜਮ੍ਹਾਂ ਕਰਵਾਉਣਾ ਜ਼ਰੂਰ ਯਕੀਨੀ ਬਣਾਇਆ ਜਾਵੇ।