ਖ਼ੂਨਦਾਨ ਕੈਂਪ ਦੌਰਾਨ 30 ਯੂਨਿਟ ਖ਼ੂਨ ਇਕੱਤਰ
ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਨੇ ਖ਼ੂਨਦਾਨ ਕੈਂਪ ਲਾਇਆ
Publish Date: Mon, 23 Mar 2026 05:55 PM (IST)
Updated Date: Tue, 24 Mar 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ ; ਮਨੁੱਖਤਾ ਦੀ ਸੇਵਾ ਵਿਚ ਸਮਰਪਿਤ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਬਠਿੰਡਾ ਵੱਲੋਂ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਸ਼ਹੀਦੀ ਦਿਹਾੜੇ ‘ਤੇ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਸ਼ਹੀਦ ਜਰਨੈਲ ਸਿੰਘ ਯਾਦਗਾਰੀ ਪਾਰਕ ਦਾਣਾ ਮੰਡੀ ਰੋਡ ਵਿਖੇ ਲਗਾਇਆ ਗਿਆ। ਇਸ ਖੂਨਦਾਨ ਕੈਂਪ ਵਿਚ 30 ਯੂਨਿਟਾਂ ਇਕੱਤਰ ਕੀਤੀਆ ਗਈਆਂ। ਇਸ ਮੌਕੇ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ, ਵਾਰਡ 23 ਦੇ ਐਮਸੀ ਕਿਰਨਾ ਰਾਣੀ ਅਤੇ ਐਮਸੀ ਸੰਦੀਪ ਬੌਬੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਵਜੋਂ ਫੁੱਲ ਭੇਟ ਕੀਤੇ ਤੇ ਖੂਨਦਾਨੀਆਂ ਨੂੰ ਆਪਣਾ ਆਸ਼ੀਰਵਾਦ ਦਿੱਤਾ। ਖੂਨਦਾਨ ਕੈਂਪ ’ਚ ਤਕਨੀਕੀ ਸਹਿਯੋਗ ਸ਼ਹੀਦ ਭਾਈ ਮਨੀ ਸਿੰਘ ਬਲੱਡ ਬੈਂਕ ਦੇ ਇੰਚਾਰਜ ਡਾਕਟਰ ਗੁੰਜਨ ਬਾਲਾ ਨੇ ਦਿੱਤਾ। ਅੰਤ ਵਿਚ ਆਏ ਹੋਏ ਮਹਿਮਾਨਾਂ ਨੇ ਖੂਨਦਾਨੀਆਂ ਦਾ ਸਨਮਾਨ ਕੀਤਾ।