ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀਆਂ ਭੇਟ
ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀ ਸਮਾਗਮ ਕਰਵਾਇਆ
Publish Date: Mon, 23 Mar 2026 06:16 PM (IST)
Updated Date: Tue, 24 Mar 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਭਗਤ ਸਿੰਘ ਚੌਕ ’ਚ ਡਾ. ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਦੇ ਮੌਕੇ ’ਤੇ ਇਕ ਸ਼ਰਧਾਂਜਲੀ ਸਮਾਗਮ ਕਰਵਾਇਆ। ਸਮਾਗਮ ਦੌਰਾਨ ਵੱਡੀ ਗਿਣਤੀ ’ਚ ਲੋਕਾਂ ਨੇ ਹਾਜ਼ਰੀ ਭਰ ਕੇ ਸ਼ਹੀਦਾਂ ਦੇ ਬਲਿਦਾਨ ਨੂੰ ਨਮਨ ਕੀਤਾ ਤੇ ਉਨ੍ਹਾਂ ਦੁਆਰਾ ਦਿਖਾਏ ਰਾਹ ’ਤੇ ਚੱਲਣ ਦਾ ਸੰਕਲਪ ਲਿਆ। ਸਮਾਗਮ ਦੌਰਾਨ ਭਗਤ ਸਿੰਘ ਦੇ ਬੁੱਤ 'ਤੇ ਹਾਰ ਪਾ ਕੇ ਉਨ੍ਹਾਂ ਨੂੰ ਭਾਵੁਕ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਚੇਅਰਮੈਨ ਨੀਲ ਗਰਗ ਨੇ ਕਿਹਾ ਕਿ ਇਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਇਕ ਅਜਿਹੀ ਕੁਰਬਾਨੀ ਦਿੱਤੀ, ਜਿਸਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੀ ਕੁਰਬਾਨੀ ਨਾ ਸਿਰਫ਼ ਇਤਿਹਾਸ ਦਾ ਹਿੱਸਾ ਹੈ, ਸਗੋਂ ਵਰਤਮਾਨ ਤੇ ਭਵਿੱਖ ਲਈ ਪ੍ਰੇਰਨਾ ਸਰੋਤ ਵੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਤੇ ਸਮਾਜ ਵਿਚ ਯੋਗਦਾਨ ਪਾਉਣ। ਸਮਾਗਮ ਦੇ ਅੰਤ ਵਿਚ, ਮਾਹੌਲ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਨਾਲ ਗੂੰਜ ਉੱਠਿਆ। ਲੋਕਾਂ ਨੇ ਭਰੋਸਾ ਦਿੱਤਾ ਕਿ ਸ਼ਹੀਦਾਂ ਦੀਆਂ ਚਿਤਾਵਾਂ 'ਤੇ ਹਰ ਸਾਲ ਮੇਲੇ ਲੱਗਦੇ ਰਹਿਣਗੇ ਤੇ ਉਨ੍ਹਾਂ ਦੀ ਕੁਰਬਾਨੀ ਦੇਸ਼ਵਾਸੀਆਂ ਨੂੰ ਹਮੇਸ਼ਾ ਪ੍ਰੇਰਿਤ ਕਰੇਗੀ।