ਆਰਿਆ ਸਮਾਜ ਚੌਕ ਤੋਂ ਹੁਸੈਨੀਵਾਲਾ ਤਕ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਆਰੀਆ ਸਮਾਜ ਚੌਕ ਤੋਂ ਹੁਸੈਨੀਵਾਲਾ ਤਕ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ
Publish Date: Mon, 23 Mar 2026 06:36 PM (IST)
Updated Date: Tue, 24 Mar 2026 04:08 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਭਾਰਤੀ ਜਨਤਾ ਪਾਰਟੀ ਬਠਿੰਡਾ ਦਿਹਾਤੀ ਤੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਸ਼ਹੀਦਾਂ ਦੀ ਯਾਦ ’ਚ ਆਰਿਆ ਸਮਾਜ ਚੌਕ ਤੋਂ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਹੁਸੈਨੀਵਾਲਾ ਵਿਖੇ ਸ਼ਹੀਦ ਸਮਾਰਕ ‘ਤੇ ਸ਼ਰਧਾ ਸੁਮਨ ਅਰਪਿਤ ਕੀਤੇ। ਇਸ ਮੌਕੇ ਗੁਰਪ੍ਰੀਤ ਮਲੂਕਾ ਨੇ ਨੌਜਵਾਨ ਵਰਗ ਨੂੰ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿ ਕੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦਾ ਸੰਦੇਸ਼ ਦਿੱਤਾ। ਆਗੂਆਂ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਲਈ ਲਾਜ਼ਮੀ ਹੈ ਕਿ ਉਹ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਰੱਖਦਿਆਂ ਦੇਸ਼ ਤੇ ਸਮਾਜ ਦੀ ਭਲਾਈ ਲਈ ਕੰਮ ਕਰਨ। ਉਨ੍ਹਾਂ ਨੇ ਰਾਜਨੀਤਿਕ ਵਰਗ ਨੂੰ ਵੀ ਨਸੀਹਤ ਕੀਤੀ ਕਿ ਉਹ ਨਿੱਜੀ ਮੁਫ਼ਾਦਾਂ ਤੋਂ ਉੱਪਰ ਉੱਠ ਕੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਉਪਰਾਲੇ ਕਰਨ। ਸਰਕਾਰਾਂ ਸਿਰਫ਼ ਸ਼ਹੀਦਾਂ ਦੇ ਦਿਨ ਮਨਾਉਣ ਤਕ ਹੀ ਸੀਮਿਤ ਨਾ ਰਹਿਣ, ਸਗੋਂ ਉਨ੍ਹਾਂ ਦੇ ਆਦਰਸ਼ਾਂ ’ਤੇ ਚੱਲਦਿਆਂ ਦੇਸ਼ ਤੇ ਸਮਾਜ ਦੀ ਤਰੱਕੀ ਲਈ ਠੋਸ ਕਦਮ ਚੁੱਕਣ। ਇਸ ਮੌਕੇ ਕਿਸਾਨ ਮੋਰਚਾ ਪ੍ਰਧਾਨ ਬੂਟਾ ਭਾਈਰੂਪਾ, ਯੁਵਾ ਮੋਰਚਾ ਆਗੂ ਜਸਵੀਰ ਸਿੰਘ ਜੱਸਾਭੁੱਚੋ, ਜ਼ਿਲ੍ਹਾ ਕਮੇਟੀ ਮੈਂਬਰ ਮਨਦੀਪ ਸ਼ਰਮਾ ਮਲੂਕਾ, ਗੁਰਜੀਤ ਸਿੰਘ ਗੋਰਾ ਦਿਉਣ, ਨਵਲ ਗੋਇਲ, ਨਵੀਂ ਮਾਨ, ਗੁਰਜੀਵਨ ਸਿੰਘ ਜੰਡਵਾਲਾ, ਸੰਦੀਪ ਜੰਡਵਾਲਾ, ਸੁਖਦੇਵ ਸਿੰਘ, ਜਗਰੂਪ ਸਿੰਘ, ਅਕਵਿੰਦਰ ਸਿੰਘ, ਮੰਦਰ ਸਿੰਘ, ਕੋਇਰ ਸਿੰਘ ਵਾਲਾ, ਨਰਦੇਵ ਸਿੰਘ ਭਾਈਰੂਪਾ, ਗੁਰਮੇਲ ਸਿੰਘ, ਸੁਖਦੇਵ ਸਿੰਘ ਦਿਆਲਪੁਰਾ, ਅਮਰਜੀਤ ਸਿੰਘ ਸਿਰਏ ਵਾਲਾ, ਗੁਰਦੀਪ ਸਿੰਘ, ਜਗਦੀਪ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।