ਭਾਜਪਾ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
Publish Date: Mon, 23 Mar 2026 08:07 PM (IST)
Updated Date: Tue, 24 Mar 2026 04:10 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਪੰਜਾਬ ਦੇ ਇੱਕ ਜ਼ਿਲ੍ਹਾ ਮੈਨੇਜਰ ਵੱਲੋਂ ਕੈਬਨਿਟ ਮੰਤਰੀ ਤੋਂ ਤੰਗ ਆ ਕੇ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਨੇ ਹੁਣ ਰਾਜਨੀਤਿਕ ਰੂਪ ਧਾਰ ਲਿਆ ਹੈ। ਇਸ ਮਾਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਤਲਵੰਡੀ ਸਾਬੋ ਦੇ ਖੰਡੇ ਵਾਲਾ ਚੌਂਕ ਵਿੱਚ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਪਾਰਟੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਾਇਆ ਕਿ ਜ਼ਿਲ੍ਹਾ ਜਨਰਲ ਮੈਨੇਜਰ ਨੇ ਕਥਿਤ ਤੌਰ ’ਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਬਾਅ ਤੋਂ ਤੰਗ ਆ ਕੇ ਇਹ ਕਦਮ ਚੁੱਕਿਆ ਹੈ। ਇਸ ਮੌਕੇ ਭਾਜਪਾ ਆਗੂ ਅਮਨ ਕਾਂਤ ਬਾਂਸਲ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਦੀ ਹਾਲਤ ਬਹੁਤ ਹੀ ਨਾਜ਼ੁਕ ਹੈ ਅਤੇ ਉਹਨਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇਸ ਮਾਮਲੇ ਵਿੱਚ ਪੀੜਤ ਪਰਿਵਾਰ ਦੇ ਨਾਲ ਖੜੀ ਹੈ ਅਤੇ ਇਨਸਾਫ ਲਈ ਹਰ ਸੰਭਵ ਲੜਾਈ ਲੜੇਗੀ। ਭਾਜਪਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਵੇ ਅਤੇ ਨਿਰਪੱਖ ਜਾਂਚ ਯਕੀਨੀ ਬਣਾਈ ਜਾਵੇ, ਤਾਂ ਜੋ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲ ਸਕੇ। ਇਸ ਪ੍ਰਦਰਸ਼ਨ ਦੌਰਾਨ ਜਸਵੀਰ ਸਿੰਘ, ਕੁਲਵਿੰਦਰ ਕੌਰ ਸੀੰਗੋ, ਮੋਹਨ ਲਾਲ ਸ਼ਰਮਾ, ਇਕਬਾਲ ਸਿੰਘ, ਬੀਰਵੱਲ ਸਿੰਘ, ਰਣਵੀਰ ਸਿੰਘ ਅਤੇ ਨਿਰਮਲ ਸਿੰਘ ਸਮੇਤ ਕਈ ਹੋਰ ਭਾਜਪਾ ਵਰਕਰ ਮੌਜੂਦ ਸਨ।