ਪਿਸਤੌਲ ਵਿਖਾ ਕੇ ਖੋਹਣ ਵਾਲਾ ਗ੍ਰਿਫਤਾਰੇ
ਪਿਸਤੌਲ ਦੀ ਨੋਕ ’ਤੇ ਖੋਹ ਕਰਨ ਵਾਲਾ ਗ੍ਰਿਫਤਾਰ
Publish Date: Tue, 24 Mar 2026 04:42 PM (IST)
Updated Date: Wed, 25 Mar 2026 03:59 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪਿਸਤੌਲ ਦੀ ਨੋਕ ’ਤੇ ਸਾਈਕਲ ਅਤੇ ਮੋਬਾਈਲ ਖੋਹਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਥਾਣਾ ਨੇਹੀਆਂ ਵਾਲਾ ਪੁਲਿਸ ਕੁਲ ਦਰਜ ਕਰਵਾਏ ਬਿਆਨਾਂ ਵਿੱਚ ਹਰਪ੍ਰੀਤ ਸਿੰਘ ਵਾਸੀ ਰੋਮਾਣਾ ਅਜੀਤ ਸਿੰਘ ਜ਼ਿਲ੍ਹਾ ਫਰੀਦਕੋਟ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ਨੰਬਰ ਪੀਬੀ 62 ਸੀ 1324 ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਜਦੋਂ ਉਹ ਪਿੰਡ ਗੋਨਿਆਣਾ ਖੁਰਦ ਕੋਲ ਪੁੱਜਾ ਤਾਂ ਗੁਰਮੇਲ ਸਿੰਘ ਉਰਫ ਜੱਸਾ ਵਾਸੀ ਪਿੰਡ ਹਮੀਰਗੜ੍ਹ ਥਾਣਾ ਭਗਤਾ ਭਾਈਕਾ ਨੇ ਉਸ ਨੂੰ ਰੋਕ ਲਿਆ ਅਤੇ ਪਿਸਤੌਲ ਦੀ ਨੋਕ ’ਤੇ ਉਸਦਾ ਮੋਟਰਸਾਈਕਲ ਅਤੇ ਮੋਬਾਇਲ ਫੋਨ ਖੋਹ ਕੇ ਫਰਾਰ ਹੋ ਗਿਆ। ਥਾਣਾ ਨੇਹੀਆਂਵਾਲਾ ਦੇ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਮੁਲਜਮ ਗੁਰਮੇਲ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਹੋਰ ਪੁੱਛਗਿਛ ਕੀਤੀ ਜਾ ਰਹੀ ਹੈ।