ਸੜਕ ਹਾਦਸੇ ਵਿਚ ਔਰਤ ਦੀ ਮੌਤ
ਸੜਕ ਹਾਦਸੇ ਵਿਚ ਔਰਤ ਦੀ ਮੌਤ
Publish Date: Tue, 24 Mar 2026 04:45 PM (IST)
Updated Date: Wed, 25 Mar 2026 03:59 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਗੋਨਿਆਣਾ ਰੋਡ ’ਤੇ ਵਿਸ਼ਵਕਰਮਾ ਮੰਦਰ ਨੇੜੇ ਇਕ ਬਜ਼ੁਰਗ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਔਰਤ ਗੰਭੀਰ ਜ਼ਖ਼ਮੀ ਹੋ ਗਈ। ਹਾਦਸੇ ਉਪਰੰਤ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਮਿਲਣ ਸਮਾਜ-ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਬਠਿੰਡਾ ਦੇ ਵਲੰਟੀਅਰਾਂ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਜ਼ਖ਼ਮੀ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਹਰਭਜਨ ਕੌਰ ਵਾਸੀ ਆਦਰਸ਼ ਨਗਰ ਵਜੋਂ ਹੋਈ।