ਐੱਸਐੱਸਡੀ ਕਾਲਜ ’ਚ ਮਨਾਇਆ ਸ਼ਹੀਦੀ ਦਿਹਾੜਾ
ਐਸਐਸਡੀ ਕਾਲਜ ਵਿਚ ਸ਼ਹੀਦੀ ਦਿਹਾੜਾ ਮਨਾਇਆ
Publish Date: Tue, 24 Mar 2026 04:46 PM (IST)
Updated Date: Wed, 25 Mar 2026 03:59 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਐੱਸਐੱਸਡੀ ਕਾਲਜ ਆਫ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ (ਬਠਿੰਡਾ) ਵੱਲੋਂ ਵਾਇਸ ਪ੍ਰਿੰਸੀਪਲ ਅੰਸ਼ਦੀਪ ਕੌਰ ਬਰਾੜ ਦੀ ਰਹਿਨੁਮਾਈ ਹੇਠ ਕਾਲਜ ਕੈਂਪਸ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਵਸ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ ਕਿ ਕਿਵੇਂ 23 ਸਾਲ ਦੀ ਉਮਰ ਵਾਲਾ ਨੌਜਵਾਨ ਜ਼ੁਲਮੀ ਸਰਕਾਰ ਦਾ ਮੁਕਾਬਲਾ ਕਰਦਿਆਂ ਆਪਣਾ ਵਜੂਦ ਦੇਸ਼ ਦੇ ਲੇਖੇ ਲਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਕਾਲਜ ਦੇ ਸਾਰੇ ਸਟਾਫ਼ ਵੱਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਇਕ ਕੋਰੀਓਗ੍ਰਾਫੀ ਵੀ ਪੇਸ਼ ਕੀਤੀ ਗਈ। ਇਸ ਮੌਕੇ ਕਾਲਜ ਸਟਾਫ ਵੱਲੋਂ ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦੇਣ ਦਾ ਨਾਅਰਾ ਵੀ ਲਗਾਇਆ ਗਿਆ।