ਬਾਬਾ ਮੋਨੀ ਕਾਲਜ ’ਚ ਮਨਾਇਆ ਵਿਸ਼ਵ ਕਵਿਤਾ ਦਿਵਸ
ਬਾਬਾ ਮੋਨੀ ਜੀ ਕਾਲਜ ਵਿਖੇ ਵਿਸ਼ਵ ਕਵਿਤਾ ਦਿਵਸ ਮਨਾਇਆ
Publish Date: Tue, 24 Mar 2026 04:55 PM (IST)
Updated Date: Wed, 25 Mar 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਬਾਬਾ ਮੋਨੀ ਜੀ ਮਹਾਰਾਜ ਡਿਗਰੀ ਅਤੇ ਐਜੂਕੇਸ਼ਨ ਕਾਲਜ, ਲਹਿਰਾ ਮੁਹੱਬਤ, ਬਠਿੰਡਾ ਵਿਚ ਵਿਸ਼ਵ ਕਵਿਤਾ ਦਿਵਸ ਬੜੇ ਹੀ ਉਤਸ਼ਾਹ ਅਤੇ ਰਚਨਾਤਮਕ ਮਾਹੌਲ ਵਿਚ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਿਚ ਸਾਹਿਤ ਅਤੇ ਕਲਾ ਪ੍ਰਤੀ ਰੁਝਾਨ ਵਧਾਉਣ ਲਈ ਕਵਿਤਾ ਲਿਖਣ ਅਤੇ ਕਵਿਤਾ ਪਾਠ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਆਪਣੇ ਜਜ਼ਬਾਤਾਂ, ਸਮਾਜਿਕ ਮੁੱਦਿਆਂ ਅਤੇ ਪ੍ਰਕਿਰਤੀ ਪ੍ਰੇਮ ਨੂੰ ਕਵਿਤਾਵਾਂ ਰਾਹੀਂ ਬਹੁਤ ਹੀ ਸੁੰਦਰ ਢੰਗ ਨਾਲ ਪ੍ਰਗਟ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਰਜਨੀ ਚੌਧਰੀ ਅਤੇ ਅਧਿਆਪਕ ਵਰਗ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਦੀ ਰਚਨਾਤਮਕ ਸੋਚ ਨੂੰ ਨਿਖਾਰਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਮੌਕਾ ਦਿੰਦੇ ਹਨ। ਮੁਕਾਬਲੇ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।