ਗਰਭਵਤੀਆਂ ਲਈ ਲਾਇਆ ਜਾਗਰੂਕਤਾ ਕੈਂਪ
ਉੱਚ ਖਤਰੇ ਦੇ ਚਿੰਨ੍ਹ ਵਾਲੀਆਂ ਗਰਭਵਤੀ ਔਰਤਾਂ ਲਈ ਜਾਗਰੂਕਤਾ ਕੈਂਪ ਲਾਇਆ
Publish Date: Tue, 24 Mar 2026 05:07 PM (IST)
Updated Date: Wed, 25 Mar 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਰਬੀ ਜਾਗਰਣ, ਬਠਿੰਡਾ : ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਿਵ ਅਭਿਆਨ ਤਹਿਤ ਉੱਚ ਖਤਰੇ ਦੇ ਚਿੰਨ੍ਹ ਵਾਲੀਆਂ ਗਰਭਵਤੀ ਔਰਤਾਂ ਲਈ ਜਾਗਰੂਕਤਾ ਕੈਂਪ ਲਾਇਅ ਗਿਆ। ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਦੀ ਮੌਤ ਦਰ ਘਟਾਉਣਾ ਤੇ ਮਾਤਾ ਤੇ ਬੱਚੇ ਦੀ ਸਿਹਤ ਨੂੰ ਸੁਧਾਰਨਾ ਹੈ। ਗਰਭਵਤੀ ਔਰਤਾਂ ਨੂੰ ਗਰਭ ਅਵਸਥਾ ਦੌਰਾਨ ਸੁਰੱਖਿਅਤ ਮਾਤ੍ਰਤਿਵ ਸੇਵਾਵਾਂ, ਨਿਯਮਿਤ ਜਾਂਚ ਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਗਰੂਕ ਕਰਨਾ ਹੈ। ਇਸ ਦੇ ਨਾਲ ਹੀ ਉੱਚ ਜੋਖਿਮ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਅੱਗੇ ਦੇ ਇਲਾਜ ਅਤੇ ਨਿਗਰਾਨੀ ਲਈ ਸਲਾਹ ਦਿੱਤੀ ਜਾਂਦੀ ਹੈ। ਇਸ ਮੌਕੇ ਗਰਭਵਤੀ ਮਹਿਲਾਵਾਂ ਨੂੰ ਗਰਭ ਅਵਸਥਾ ਦੌਰਾਨ ਪੋਸ਼ਟਿਕ ਖੁਰਾਕ, ਆਇਰਨ ਅਤੇ ਕੈਲਸ਼ੀਅਮ ਗੋਲੀਆਂ ਦੀ ਮਹੱਤਤਾ, ਸਮੇਂ-ਸਮੇਂ ਤੇ ਚੈੱਕਅੱਪ ਕਰਵਾਉਣ ਤੇ ਸੰਸਥਾਗਤ ਡਿਲੀਵਰੀ ਦੀ ਲੋੜ ਬਾਰੇ ਜਾਗਰੂਕ ਕੀਤਾ ਗਿਆ ।