- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਮੀਰਗੜ ਪਹੁੰਚਣ ‘ਤੇ ਸਰਧਾਲੂਆਂ ਦਾ ਵਿਧਾਇਕ ਸਿੱਧੂ ਨੇ ਸਵਾਗਤ ਕੀਤਾ

ਵੀਰਪਾਲ ਭਗਤਾ, ਪੰਜਾਬੀ ਜਾਗਰਣ. ਭਗਤਾ ਭਾਈਕਾ
ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਹਮੀਰਗੜ੍ਹ ਦੇ ਬਜ਼ੁਰਗ ਸਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ, ਦੁਰਗਿਆਣਾ ਮੰਦਰ, ਜਲਿਆਂਵਾਲਾ ਬਾਗ਼ ਅਤੇ ਬਾਘਾ ਬਾਰਡਰ ਸਮੇਤ ਕਈ ਪਵਿੱਤਰ ਤੇ ਇਤਿਹਾਸਕ ਸਥਾਨਾਂ ਦੀ ਯਾਤਰਾ ਕਰਕੇ ਵਾਪਸ ਆਪਣੇ ਪਿੰਡ ਹਮੀਰਗੜ੍ਹ ਪਹੁੰਚੇ। ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੱਧੂ ਵੱਲੋਂ ਬਜ਼ੁਰਗਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਪੰਜਾਬ ਦੀ ਧਰਤੀ, ਜੋ ਹਮੇਸ਼ਾ ਆਪਣੇ ਵੱਡਿਆਂ ਦੀ ਇੱਜ਼ਤ ਤੇ ਸੇਵਾ ਲਈ ਜਾਣੀ ਜਾਂਦੀ ਹੈ, ਉਸਦੀ ਝਲਕ ਇਸ ਮੌਕੇ ਵੇਖਣ ਨੂੰ ਮਿਲੀ। ਯਾਤਰਾ ਕਰਕੇ ਵਾਪਸ ਆਏ ਬਜ਼ੁਰਗਾਂ ਦੇ ਚਿਹਰਿਆਂ ‘ਤੇ ਖੁਸ਼ੀ ਅਤੇ ਸੰਤੁਸ਼ਟੀ ਸਾਫ਼ ਦਿਖਾਈ ਦੇ ਰਹੀ ਸੀ, ਜਿਵੇਂ ਉਨ੍ਹਾਂ ਦੇ ਮਨ ਦੀ ਕੋਈ ਪੁਰਾਣੀ ਇੱਛਾ ਪੂਰੀ ਹੋ ਗਈ ਹੋਵੇ। ਯਾਤਰਾ ਤੋਂ ਪਰਤੇ ਬਜ਼ੁਰਗਾਂ ਨੇ ਭਾਵੁਕ ਹੋ ਕੇ ਦੱਸਿਆ ਕਿ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਹੂਲਤਾਂ ਉਨ੍ਹਾਂ ਦੀ ਉਮੀਦ ਤੋਂ ਕਾਫ਼ੀ ਵੱਧ ਸਨ। ਕਈ ਬਜ਼ੁਰਗਾਂ ਨੇ ਦੱਸਿਆ ਕਿ ਰਹਿਣ-ਸਹਿਣ, ਖਾਣ-ਪੀਣ ਅਤੇ ਸੁਰੱਖਿਆ ਦੇ ਬਹੁਤ ਹੀ ਉੱਚ ਪੱਧਰੀ ਇੰਤਜ਼ਾਮਾਂ ਨੇ ਉਨ੍ਹਾਂ ਨੂੰ ਵਿਸ਼ੇਸ਼ ਅਨੁਭਵ ਕਰਵਾਇਆ।
ਇਸ ਮੌਕੇ ਬਜ਼ੁਰਗਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਰਕਾਰ ਨੂੰ ਦਿਲੋਂ ਦੁਆਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਹ ਸਕੀਮ ਸਿਰਫ਼ ਇਕ ਯਾਤਰਾ ਨਹੀਂ, ਸਗੋਂ ਬਜ਼ੁਰਗਾਂ ਲਈ ਸਨਮਾਨ ਅਤੇ ਮਾਣ ਦਾ ਪ੍ਰਤੀਕ ਹੈ, ਜਿਸ ਨਾਲ ਉਹ ਆਪਣੇ-ਆਪ ਨੂੰ ਸਮਾਜ ਵਿਚ ਕਦਰਯੋਗ ਮਹਿਸੂਸ ਕਰਦੇ ਹਨ। ਹਲਕਾ ਵਿਧਾਇਕ ਬਲਕਾਰ ਸਿੱਧੂ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਲਈ ਸ਼ੁਰੂ ਕੀਤੀਆਂ ਸਕੀਮਾਂ ਦਾ ਉਦੇਸ਼ ਉਨ੍ਹਾਂ ਨੂੰ ਖੁਸ਼ੀ ਅਤੇ ਆਤਮਿਕ ਸ਼ਾਂਤੀ ਪ੍ਰਦਾਨ ਕਰਨਾ ਹੈ। ਸਾਡੇ ਵੱਡੇ ਸਾਡੇ ਸਮਾਜ ਦੀਆਂ ਜੜ੍ਹਾਂ ਹਨ ਅਤੇ ਉਨ੍ਹਾਂ ਦੀ ਖੁਸ਼ੀ ਵਿਚ ਹੀ ਸਾਡੀ ਅਸਲ ਤਰੱਕੀ ਹੈ। ਉਨ੍ਹਾਂ ਹੋਰ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਲੋਕ-ਭਲਾਈ ਸਕੀਮਾਂ ਨੂੰ ਹੋਰ ਵਧਾਇਆ ਜਾਵੇਗਾ ਤਾਂ ਜੋ ਹਰ ਵਰਗ ਨੂੰ ਸਰਕਾਰ ਦੀਆਂ ਸਹੂਲਤਾਂ ਦਾ ਲਾਭ ਮਿਲ ਸਕੇ।
ਇਲਾਕਾ ਨਿਵਾਸੀਆਂ ਨੇ ਵੀ ਇਸ ਯਤਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਸਕੀਮ ਪੰਜਾਬ ਦੀ ਸੰਸਕ੍ਰਿਤੀ, ਵਿਰਾਸਤ ਅਤੇ ਬਜ਼ੁਰਗਾਂ ਪ੍ਰਤੀ ਸਨਮਾਨ ਦੀ ਮਿਸਾਲ ਹੈ। ਪਿੰਡ ’ਚ ਵਾਪਸ ਆਏ ਯਾਤਰੀਆਂ ਦਾ ਸਵਾਗਤ ਕਰਦਿਆਂ ਲੋਕਾਂ ਨੇ ਇਸ ਮੌਕੇ ਨੂੰ ਇਕ ਤਿਉਹਾਰ ਵਾਂਗ ਮਨਾਇਆ। ਇਸ ਤਰ੍ਹਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨਾ ਸਿਰਫ਼ ਬਜ਼ੁਰਗਾਂ ਦੀਆਂ ਆਤਮਿਕ ਇੱਛਾਵਾਂ ਨੂੰ ਪੂਰਾ ਕਰ ਰਹੀ ਹੈ, ਸਗੋਂ ਪੰਜਾਬ ਦੀ ਸਾਂਝੀ ਵਿਰਾਸਤ ਅਤੇ ਸੇਵਾ ਦੀ ਪਰੰਪਰਾ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਇਸ ਮੌਕੇ ਬੇਅੰਤ ਸਿੰਘ ਸਲਾਬਤਪੁਰਾ ਚੇਅਰਮੈਨ ਮਾਰਕਿਟ ਕਮੇਟੀ ਭਗਤਾ ਭਾਈ ਆਦਿ ਹਾਜਰ ਸਨ।