ਮਾਈਸਰਖਾਨਾ ’ਚ ਲੱਗਣ ਵਾਲੇ ਮੇਲੇ ਤਹਿਤ 25 ਨੂੰ ਰਹੇਗੀ ਛੁੱਟੀ
ਮਾਈਸਰਖਾਨਾ ਵਿਖੇ ਲੱਗਣ ਵਾਲੇ ਮੇਲੇ ਦੇ ਮੱਦੇਨਜ਼ਰ 25 ਮਾਰਚ ਨੂੰ ਛੁੱਟੀ ਦਾ ਐਲਾਨ
Publish Date: Tue, 24 Mar 2026 05:26 PM (IST)
Updated Date: Wed, 25 Mar 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ 25 ਮਾਰਚ ਨੂੰ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਵਿਖੇ ਲੱਗਣ ਵਾਲੇ ਮੇਲੇ ਦੇ ਮੱਦੇਨਜ਼ਰ 25 ਮਾਰਚ ਦੀ ਸਰਕਾਰੀ ਛੁੱਟੀ ਐਲਾਨੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਛੁੱਟੀ ਉਪ ਮੰਡਲ ਮੈਜਿਸਟ੍ਰੇਟ, ਮੌੜ ਦੀ ਮੰਗ ਅਨੁਸਾਰ ਪਿੰਡ ਮਾਈਸਰਖਾਨਾ ਦੇ ਸਰਕਾਰੀ ਐਲੀਮੈਂਟਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਾਈਸਰਖਾਨਾ ਅਤੇ ਮਾਤਾ ਮਾਈਸਰਖਾਨਾ ਕਾਲਜ ਆਫ ਐਜੂਕੇਸ਼ਨ (ਫਾਰ ਗਰਲਜ਼) ’ਚ 25 ਮਾਰਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੇਲੇ ਵਿਚ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਉੱਥੇ ਪਹੁੰਚਦੇ ਹਨ, ਜਿਸ ਕਰਕੇ ਕਸਬੇ ਵਿਚ ਬਹੁਤ ਭੀੜ ਹੋ ਜਾਂਦੀ ਹੈ ਤਾਂ ਜੋ ਮੇਲੇ ਦੌਰਾਨ ਕੋਈ ਅਣ-ਸੁਖਾਵੀਂ ਘਟਨਾ ਨਾ ਵਾਪਰੇ। ਇਸ ਲਈ ਇਹ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ।