ਪਿੰਡ ਪੱਕਾ ਕਲਾਂ ’ਚ ਲਾਇਆ ਵਿਸ਼ਾਲ ਖੂਨਦਾਨ ਕੈਂਪ
ਪਿੰਡ ਪੱਕਾ ਕਲਾਂ ਵਿਚ ਵਿਸ਼ਾਲ ਖੂਨਦਾਨ ਕੈਂਪ ਲਾਇਆ
Publish Date: Tue, 24 Mar 2026 05:32 PM (IST)
Updated Date: Wed, 25 Mar 2026 04:02 AM (IST)
ਮੁਕੇਸ਼ ਸੋਨੀ, ਪੰਜਾਬੀ ਜਾਗਰਣ, ਰਾਮਾਂ ਮੰਡੀ : ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਪੱਕਾ ਕਲਾਂ ਵਿਚ ਇਕ ਵਿਸ਼ਾਲ ਖੂਨਦਾਨ ਕੈਂਪ ਲਾਇਆ ਗਿਆ। ਇਹ ਕੈਂਪ ਪਿੰਡ ਦੇ ਸਰਪੰਚ ਬਲਕਰਨ ਸਿੰਘ, ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਚੈਰੀਟੇਬਲ ਬਲੱਡ ਸੈਂਟਰ ਬਠਿੰਡਾ ਵੱਲੋਂ ਲਗਾਇਆ ਗਿਆ। ਕੈਂਪ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਬਲਾਕ ਸੰਗਤ ਦੇ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਮੈਂਬਰ ਸਿੰਘ ਮਸਾਣਾ ਅਤੇ ਸਰਪੰਚ ਬਲਕਰਨ ਸਿੰਘ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ। ਇਸ ਮੌਕੇ ’ਤੇ ਪਿੰਡ ਦੇ ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਦੇ ਹੋਏ ਕੁੱਲ 40 ਯੂਨਿਟ ਖੂਨਦਾਨ ਕੀਤਾ। ਸੁਸ਼ੀਲ ਕੁਮਾਰ ਗੋਲਡੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਦੀ ਧਰਤੀ ਮਹਾਨ ਸ਼ਹੀਦਾਂ ਦੀ ਧਰਤੀ ਹੈ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵਰਗੇ ਯੋਧਿਆਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੇ ਜੀਵਨ ਦੀ ਕੁਰਬਾਨੀ ਦਿੱਤੀ। ਅੱਜ ਲਗਾਇਆ ਗਿਆ ਇਹ ਖੂਨਦਾਨ ਕੈਂਪ ਲੋੜਵੰਦ ਮਰੀਜ਼ਾਂ ਲਈ ਇਕ ਵੱਡਾ ਵਰਦਾਨ ਸਾਬਤ ਹੋਵੇਗਾ। ਕੈਂਪ ਦੌਰਾਨ ਖੂਨਦਾਨੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਰਪੰਚ ਬਲਕਰਨ ਸਿੰਘ ਨੇ ਸਾਰੇ ਖੂਨਦਾਨੀਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੇ ਸਮਾਜ ਸੇਵੀ ਉਪਰਾਲੇ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੇ।