ਹਸਪਤਾਲ ’ਚ ਸਰਵਾਈਕਲ ਕੈਂਸਰ ਸਕ੍ਰੀਨਿੰਗ ਕੈਂਪ 30 ਤਕ
ਸਿਵਲ ਹਸਪਤਾਲ ਵਿਚ ਸਰਵਾਈਕਲ ਕੈਂਸਰ ਸਕ੍ਰੀਨਿੰਗ ਕੈਂਪ 30 ਮਾਰਚ ਤਕ
Publish Date: Tue, 24 Mar 2026 05:36 PM (IST)
Updated Date: Wed, 25 Mar 2026 04:02 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ. ਤਲਵੰਡੀ ਸਾਬੋ
ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ 30 ਮਾਰਚ ਤਕ ਸਰਵਾਈਕਲ ਕੈਂਸਰ ਸਕ੍ਰੀਨਿੰਗ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਮੁੱਖ ਉਦੇਸ਼ ਔਰਤਾਂ ਵਿਚ ਸਰਵਾਈਕਲ ਕੈਂਸਰ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਸਮੇਂ ਸਿਰ ਜਾਂਚ ਯਕੀਨੀ ਬਣਾਉਣਾ ਹੈ। ਸੀਨੀਅਰ ਮੈਡੀਕਲ ਅਫਸਰ ਡਾ. ਰਵੀ ਕਾਂਤ ਗੁਪਤਾ ਨੇ ਦੱਸਿਆ ਕਿ ਸਰਵਿਕਸ ਕੈਂਸਰ ਇਕ ਗੰਭੀਰ ਰੋਗ ਹੈ, ਜਿਸਦੀ ਸ਼ੁਰੂਆਤੀ ਪੜਾਅ ‘ਚ ਪਹਿਚਾਣ ਹੋਣ ‘ਤੇ ਇਸਦਾ ਇਲਾਜ ਸੰਭਵ ਹੈ। ਉਨ੍ਹਾਂ ਕਿਹਾ ਕਿ 30 ਤੋਂ 45 ਸਾਲ ਦੀ ਉਮਰ ਵਾਲੀਆਂ ਮਹਿਲਾਵਾਂ ਨੂੰ ਖਾਸ ਤੌਰ ‘ਤੇ ਇਸ ਸਕ੍ਰੀਨਿੰਗ ਕੈਂਪ ਦਾ ਲਾਭ ਲੈਣਾ ਚਾਹੀਦਾ ਹੈ। ਕੈਂਪ ਦੌਰਾਨ ਮਹਿਲਾਵਾਂ ਦੀ ਮੁਫ਼ਤ ਸਕ੍ਰੀਨਿੰਗ ਕੀਤੀ ਜਾਵੇਗੀ ਅਤੇ ਸੀਐੱਚਓ ਨੂੰ ਸਕ੍ਰੀਨਿੰਗ ਲਈ ਟ੍ਰੇਨਿੰਗ ਵੀ ਦਿੱਤੀ ਜਾਵੇਗੀ। ਸਿਹਤ ਵਿਭਾਗ ਵੱਲੋਂ ਸਮੂਹ ਮਹਿਲਾਵਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਕੈਂਪ ਦਾ ਲਾਭ ਲੈਣ।