ਐੱਸਡੀਐੱਚ ਵਿਖੇ ਵਿਸ਼ਵ ਟੀਬੀ ਦਿਵਸ ਮਨਾਇਆ
ਐਸਡੀਐਚ ਵਿਖੇ ਵਿਸ਼ਵ ਟੀਬੀ ਦਿਵਸ ਮਨਾਇਆ
Publish Date: Tue, 24 Mar 2026 07:29 PM (IST)
Updated Date: Wed, 25 Mar 2026 04:08 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਅੱਜ ਐਸਡੀਐਚ ਤਲਵੰਡੀ ਸਾਬੋ ਵਿਖੇ ਵਿਸ਼ਵ ਟੀਬੀ ਦਿਵਸ ਮਨਾਇਆ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਰਵੀ ਕਾਂਤ ਗੁਪਤਾ ਦੀ ਰਹਿਨੁਮਾਈ ਹੇਠ ਲੋਕਾਂ ਨੂੰ ਟੀਬੀ ਬਾਰੇ ਜਾਗਰੂਕ ਕੀਤਾ ਗਿਆ। ਮੈਡੀਕਲ ਅਫਸਰ ਡਾ. ਅਮਨਪ੍ਰੀਤ ਸਿੰਘ ਸੇਠੀ ਵੱਲੋਂ ਓਪੀਡੀ ਵਿਚ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਟੀਬੀ ਦੇ ਲੱਛਣਾਂ, ਇਲਾਜ ਤੇ ਬਚਾਅ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਟੀਬੀ ਇਕ ਸੰਕਰਾਮਕ ਬਿਮਾਰੀ ਹੈ, ਪਰ ਸਮੇਂ ‘ਤੇ ਪਛਾਣ ਅਤੇ ਪੂਰਾ ਇਲਾਜ ਕਰਨ ਨਾਲ ਇਸ ਨੂੰ ਪੂਰੀ ਤਰ੍ਹਾਂ ਠੀਕ ਕੀਤਾ ਜਾ ਸਕਦਾ ਹੈ। ਇਸ ਮੌਕੇ ‘ਤੇ ਸੀਐਚਓ ਰਮਨਦੀਪ ਕੌਰ, ਮਲਟੀਪਰਪਜ਼ ਹੈਲਥ ਵਰਕਰ ਭਾਵਨਾ ਅਤੇ ਪਰਮਜੀਤ ਕੌਰ ਵੀ ਮੌਜੂਦ ਰਹੇੇ। ਅੰਤ ਵਿਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਟੀਬੀ ਦੇ ਲੱਛਣ ਦਿਖਾਈ ਦੇਣ ‘ਤੇ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ ਅਤੇ ਇਲਾਜ ਨੂੰ ਅਧੂਰਾ ਨਾ ਛੱਡਿਆ ਜਾਵੇ।