ਸੜਕ ਹਾਦਸੇ ’ਚ ਇਕ ਦੀ ਮੌਤ, ਮਾਮਲਾ ਦਰਜ
ਸੜਕ ਹਾਦਸੇ ’ਚ ਇਕ ਦੀ ਮੌਤ, ਮਾਮਲਾ ਦਰਜ
Publish Date: Wed, 25 Mar 2026 04:27 PM (IST)
Updated Date: Thu, 26 Mar 2026 03:59 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਦੇ ਪਿੰਡ ਬੁਰਜ ਗਿੱਲ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਸ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਬੱਚੀ ਗੰਭੀਰ ਰੂਪ ਵਿੱਚ ਜਖਮੀ ਹੋ ਗਈ। ਥਾਣਾ ਫੂਲ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਮ੍ਰਿਤਕ ਦੇ ਪੁੱਤਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਸਦਾ ਪਿਤਾ ਨਿਹਾਲ ਸਿੰਘ ਆਪਣੀ ਪੋਤੀ ਕੋਮਲਪ੍ਰੀਤ ਕੌਰ ਨਾਲ ਮੋਟਰਸਾਈਕਲ ‘ਤੇ ਪਿੰਡ ਵੱਲ ਜਾ ਰਹੇ ਸਨ। ਇਸ ਦੌਰਾਨ ਪਿੰਡ ਢਿਪਾਲੀ ਦੇ ਨਵਦੀਪ ਸਿੰਘ ਨੇ ਆਪਣੇ ਮੋਟਰਸਾਈਕਲ ਨਾਲ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਨਿਹਾਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕੋਮਲਪ੍ਰੀਤ ਕੌਰ ਗੰਭੀਰ ਜਖਮੀ ਹੋ ਗਈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਨਵਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪ੍ਰੰਤੂ ਦੋਸ਼ੀ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।