ਕੁੱਟਮਾਰ ਦੇ ਦੋਸ਼ ’ਚ ਤਿੰਨ ਖ਼ਿਲਾਫ਼ ਕੇਸ
ਕੁੱਟਮਾਰ ਦੇ ਦੋਸ਼ ਵਿਚ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
Publish Date: Wed, 25 Mar 2026 05:04 PM (IST)
Updated Date: Thu, 26 Mar 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਰਾਮਾਂ ਦੀ ਪੁਲਿਸ ਨੇ ਕੁੱਟਮਾਰ ਦੇ ਦੋਸ਼ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਲਖਬੀਰ ਸਿੰਘ ਵਾਸੀ ਪਿੰਡ ਫੁੱਲੋਖਾਰੀ ਨੇ ਦੱਸਿਆ ਕਿ ਪਿੰਡ ਦੇ ਕੁਝ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ। ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਪਿੰਡ ਦੇ ਹੀ ਗੁਰਪ੍ਰੀਤ ਸਿੰਘ, ਬਟੋਰੀ ਸਿੰਘ ਤੇ ਮੋਹਨ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਪ੍ਰੰਤੂ ਅਜੇ ਤਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।