ਦਸਮੇਸ਼ ਸਕੂਲ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ
ਦਸਮੇਸ਼ ਸਕੂਲ ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ
Publish Date: Wed, 25 Mar 2026 05:09 PM (IST)
Updated Date: Thu, 26 Mar 2026 04:02 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਦਸਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਤਲਵੰਡੀ ਸਾਬੋ ਵਿਖੇ ਸਲਾਨਾ ਪ੍ਰੀਖਿਆ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਹੁਤ ਹੀ ਸ਼ਾਨਦਾਰ ਰਿਹਾ। ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚ ਉੱਚ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ। ਨਤੀਜੇ ਦੇ ਐਲਾਨ ਮੌਕੇ ਸਕੂਲ ਵਿਚ ਇਕ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਪ੍ਰਿੰਸੀਪਲ ਸਾਨੀਆ ਕਾਮਰਾਲਿਆ। ਨਤੀਜੇ ਅਨੁਸਾਰ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਖੁਸ਼ੀ ਤੇ ਉਤਸ਼ਾਹ ਸਾਫ਼ ਦਿਖਾਈ ਦੇ ਰਿਹਾ ਸੀ। ਇਸ ਮੌਕੇ ਸਕੂਲ ’ਚ ਇਕ ਖਾਸ ਸੈਲਫੀ ਪੁਆਇੰਟ ਵੀ ਤਿਆਰ ਕੀਤਾ ਗਿਆ ਸੀ, ਜੋ ਪਰਮਜੀਤ ਸਿੰਘ ਵੱਲੋਂ ਬਣਾਇਆ ਗਿਆ। ਇਹ ਸੈਲਫੀ ਪੁਆਇੰਟ ਵਿਦਿਆਰਥੀਆਂ ਲਈ ਖਾਸ ਆਕਰਸ਼ਣ ਦਾ ਕੇਂਦਰ ਬਣਿਆ ਰਿਹਾ ਤੇ ਬੱਚਿਆਂ ਨੇ ਉਥੇ ਤਸਵੀਰਾਂ ਖਿੱਚ ਕੇ ਇਸ ਯਾਦਗਾਰ ਦਿਨ ਨੂੰ ਹੋਰ ਵੀ ਖ਼ਾਸ ਬਣਾਇਆ। ਸਮਾਗਮ ਦੌਰਾਨ ਸਕੂਲ ਦੀ ਪ੍ਰਿੰਸੀਪਲ ਸਾਨੀਆ ਕਾਮਰਾ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਦੇ ਅੰਤ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਵੀ ਸਾਰੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਉੱਚੀਆਂ ਉਡਾਣਾਂ ਭਰਨ ਲਈ ਪ੍ਰੇਰਿਤ ਕੀਤਾ ਗਿਆ।