ਜਸਮੀਤ ਕੌਰ ਨੇ 20ਵਾਂ ਰੈਂਕ ਕੀਤਾ ਹਾਸਲ
ਜਸਮੀਤ ਕੌਰ ਨੇ ਆਲ ਇੰਡੀਆ ਪੱਧਰ ’ਤੇ 20ਵਾਂ ਰੈਂਕ ਹਾਸਲ ਕੀਤਾ
Publish Date: Wed, 25 Mar 2026 06:24 PM (IST)
Updated Date: Thu, 26 Mar 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਸੈਸ਼ਨ 2024–25 ਦੇ 12ਵੀਂ ਪਾਸ ਤਿੰਨ ਹੋਣਹਾਰ ਵਿਦਿਆਰਥੀਆਂ ਨੇ ਵੱਕਾਰੀ ਸੀਏ ਫਾਊਂਡੇਸ਼ਨ ਪ੍ਰੀਖਿਆ ਸਫਲਤਾਪੂਰਵਕ ਪਾਸ ਕਰ ਲਈ ਹੈ। ਇਨ੍ਹਾਂ ਵਿੱਚੋਂ ਜਸਮੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਲ ਇੰਡੀਆ ਪੱਧਰ ’ਤੇ 20ਵਾਂ ਰੈਂਕ ਹਾਸਲ ਕਰਕੇ ਸਕੂਲ ਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਦੇ ਨਾਲ ਹੀ ਜਸਪ੍ਰੀਤ ਕੌਰ ਤੇ ਹਰਜੋਤ ਕੌਰ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਮੁਕਾਬਲੇ ਦੀ ਪ੍ਰੀਖਿਆ ਕਾਮਯਾਬੀ ਨਾਲ ਪਾਸ ਕੀਤੀ ਹੈ। ਇਸ ਮੌਕੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ, ਕੈਂਪਸ ਡਾਇਰੈਕਟਰ ਪ੍ਰੋ. (ਡਾ.) ਐੱਮਪੀ ਪੂਨੀਆ ਅਤੇ ਸਕੂਲ ਦੇ ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਹੋਣਹਾਰ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।