ਬਾਬਾ ਮੋਨੀ ਕਾਲਜ ’ਚ ਨੁੱਕੜ ਨਾਟਕ ਪੇਸ਼
ਬਾਬਾ ਮੋਨੀ ਜੀ ਕਾਲਜ ਵਿਚ ਨੁੱਕੜ ਨਾਟਕ ਕਰਵਾਇਆ
Publish Date: Wed, 25 Mar 2026 06:48 PM (IST)
Updated Date: Thu, 26 Mar 2026 04:05 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਬਾਬਾ ਮੋਨੀ ਜੀ ਮਹਾਰਾਜ ਗਰੁੱਪ ਆਫ਼ ਕਾਲਜ਼ਿਜ ਲਹਿਰਾ ਮੁਹੱਬਤ ਵਿਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਦੇ ਹੋਏ ਕਾਲਜ ਵਿਚ ਨੁੱਕੜ ਨਾਟਕ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਪੇਸ਼ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸਮਾਜਿਕ ਬੁਰਾਈਆਂ, ਦੇਸ਼ਭਗਤੀ ਤੇ ਨੈਤਿਕ ਮੁੱਲਾਂ ਨਾਲ ਸਬੰਧਤ ਵਿਸ਼ਿਆਂ ’ਤੇ ਪ੍ਰਭਾਵਸ਼ਾਲੀ ਨਾਟਕ ਪੇਸ਼ ਕਰਕੇ ਦਰਸ਼ਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਰਜਨੀ ਚੌਧਰੀ ਅਤੇ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿਚ ਦੇਸ਼ਭਗਤੀ ਦੀ ਭਾਵਨਾ ਮਜ਼ਬੂਤ ਹੁੰਦੀ ਹੈ ਅਤੇ ਉਨ੍ਹਾਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਬਾਰੇ ਜਾਗਰੂਕ ਕੀਤਾ ਜਾਂਦਾ ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਸਭ ਭਾਗੀਦਾਰਾਂ ਦਾ ਧੰਨਵਾਦ ਕੀਤਾ ਤੇ ਦੇਸ਼ਭਗਤੀ ਦੇ ਨਾਅਰਿਆਂ ਨਾਲ ਪ੍ਰੋਗਰਾਮ ਸਮਾਪਤ ਕੀਤਾ ਗਿਆ।