ਪੰਜ ਵਿਦਿਆਰਥੀਆਂ ਨੇ ਨਵੋਦਿਆ ਪ੍ਰਵੇਸ਼ ਪ੍ਰੀਖਿਆ ਕੀਤੀ ਪਾਸ
ਸਰਕਾਰੀ ਪ੍ਰਾਇਮਰੀ ਸਕੂਲ ਦੇ ਪੰਜ ਵਿਦਿਆਰਥੀਆਂ ਨੇ ਨਵੋਦਿਆ ਪ੍ਰਵੇਸ਼ ਪ੍ਰੀਖਿਆ ਪਾਸ ਕੀਤੀ
Publish Date: Thu, 26 Mar 2026 04:34 PM (IST)
Updated Date: Thu, 26 Mar 2026 04:38 PM (IST)

ਗੁਰੈਨਬ ਸਾਜਨ, ਪੰਜਾਬੀ ਜਾਗਰਣ ਬੱਲੂਆਣਾ : ਸਰਕਾਰੀ ਪ੍ਰਾਇਮਰੀ ਸਕੂਲ ਬਹਿਮਣ ਦੀਵਾਨਾ (ਸੈਂਟਰ ਬੱਲੂਆਣਾ) ਬਠਿੰਡਾ ਦੇ ਪੰਜ ਵਿਦਿਆਰਥੀਆਂ ਨੇ ਛੇਵੀਂ ਜਮਾਤ ਵਿਚ ਦਾਖਲੇ ਲਈ ਹੋਈ ਨਵੋਦਿਆ ਪ੍ਰਵੇਸ਼ ਪ੍ਰੀਖਿਆ ਨੂੰ ਸਫਲਤਾ ਪੂਰਵਕ ਪਾਸ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਜਗਰੂਪ ਸਿੰਘ ਉੱਪਲ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ-ਅੰਸ਼ਿਕਾ ਗੋਇਲ, ਵਰਿੰਦਰ ਸਿੰਘ, ਗਗਨਦੀਪ ਕੌਰ, ਐਸ਼ਪ੍ਰੀਤ ਕੌਰ ਅਤੇ ਹਰਗੁਣ ਕੌਰ ਨੇ ਇਹ ਸਫਲਤਾ ਪ੍ਰਾਪਤ ਕਰ ਕੇ ਸਕੂਲ ਦਾ ਮਾਣ ਵਧਾਇਆ ਹੈ। ਇਸ ਲਈ ਉਨ੍ਹਾਂ ਨੇ ਜਮਾਤ ਇੰਚਾਰਜ ਅਧਿਆਪਕਾ ਪ੍ਰੀਤੀ ਅਰੋੜਾ ਅਤੇ ਜਸਪਾਲ ਸਿੰਘ ਵੱਲੋਂ ਕੀਤੀ ਗਈ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ। ਵਿਦਿਆਰਥੀਆਂ ਦੇ ਮਾਪਿਆਂ ਨੇ ਬੱਚਿਆਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਮਿਹਨਤੀ ਅਧਿਆਪਕਾਂ ਦਾ ਦਿਲੋਂ ਧੰਨਵਾਦ ਕੀਤਾ। ਮਾਪਿਆਂ ਨੇ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਹਰ ਖੇਤਰ ਵਿਚ ਸਫਲਤਾ ਦੇ ਝੰਡੇ ਗੱਡ ਕੇ ਪ੍ਰਾਈਵੇਟ ਸਕੂਲਾਂ ਨੂੰ ਵੀ ਪਿੱਛੇ ਛੱਡ ਰਿਹਾ ਹੈ। ਸੈਂਟਰ ਹੈੱਡ ਟੀਚਰ ਦਲਜੀਤ ਸਿੰਘ ਨੇ ਸਕੂਲ ਦੀ ਇਸ ਪ੍ਰਾਪਤੀ ’ਤੇ ਸਾਰਿਆਂ ਨੂੰ ਵਧਾਈ ਦਿੱਤੀ। ਜ਼ਿਕਰਯੋਗ ਹੈ ਕਿ ਸਕੂਲ ਦੇ ਵਿਦਿਆਰਥੀਆਂ ਅੰਸ਼ਿਕਾ ਗੋਇਲ ਅਤੇ ਵਰਿੰਦਰ ਸਿੰਘ ਨੇ ਇਸ ਪ੍ਰੀਖਿਆ ਵਿਚ ਕ੍ਰਮਵਾਰ ਪੂਰੇ ਜ਼ਿਲ੍ਹੇ ਵਿੱਚੋਂ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਮਨਿੰਦਰ ਕੌਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਲਖਵਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਸ ਪ੍ਰਾਪਤੀ ਨਾਲ ਸਰਕਾਰੀ ਸਕੂਲਾਂ ਦੇ ਮਾਣ ਵਿਚ ਵਾਧਾ ਹੋਇਆ ਹੈ।