ਮਲੂਕਾ ਨੇ ਉੱਚ ਅਦਾਲਤ ਦੇ ਫ਼ੈਸਲੇ ਦਾ ਕੀਤਾ ਸਵਾਗਤ
ਮਲੂਕਾ ਨੇ ਉੱਚ ਅਦਾਲਤ ਦੇ ਫੈਸਲੇ ਦਾ ਕੀਤਾ ਸਵਾਗਤ
Publish Date: Thu, 26 Mar 2026 05:02 PM (IST)
Updated Date: Thu, 26 Mar 2026 05:05 PM (IST)

- ਰਾਮਪੁਰਾ ਬਲਾਕ ਸੰਮਤੀ ਚੇਅਰਮੈਨ ਦੀ ਚੋਣ ਲਈ ਹਾਈ ਕੋਰਟ ਵੱਲੋਂ ਆਬਜ਼ਰਵਰ ਨਿਯੁਕਤ ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ : ਪਿਛਲੇ ਦਿਨੀਂ ਬਲਾਕ ਸੰਮਤੀ ਰਾਮਪੁਰਾ ਦੇ ਚੇਅਰਮੈਨ ਦੀ ਚੋਣ ਨੂੰ ਲੈ ਕੇ ਭਾਰੀ ਹੰਗਾਮਾ ਹੋਇਆ ਸੀ, ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਸੱਤਾਧਾਰੀ ਧਿਰ ਵਿਚਕਾਰ ਕਾਫੀ ਸਿਆਸੀ ਖਿੱਚੋਤਾਣ ਹੋਈ ਸੀ। ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਵਿਧਾਇਕ ਬਲਕਾਰ ਸਿੱਧੂ ਦੀ ਸ਼ਹਿ ’ਤੇ ਪੁਲਿਸ ਵੱਲੋਂ ਧੱਕੇਸ਼ਾਹੀ ਕਰਨ ਦੇ ਗੰਭੀਰ ਦੋਸ਼ ਲਾਏ ਸਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਨਿਰਪੱਖ ਚੋਣ ਕਰਵਾਉਣ ਨੂੰ ਲੈ ਕੇ ਮਾਣਯੋਗ ਹਾਈਕੋਰਟ ਤਕ ਪਹੁੰਚ ਕੀਤੀ ਗਈ ਤਾਂ ਮਾਣਯੋਗ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੀ ਪਟੀਸ਼ਨ ’ਤੇ ਕਾਰਵਾਈ ਕਰਦਿਆਂ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਮਲੂਕਾ ਨੇ ਦੱਸਿਆ ਕਿ ਮਾਣਯੋਗ ਹਾਈਕੋਰਟ ਦੇ ਫੈਸਲੇ ਅਨੁਸਾਰ ਹੁਣ ਰਾਮਪੁਰਾ ਬਲਾਕ ਸੰਮਤੀ ਦੇ ਚੇਅਰਮੈਨ ਦੀ ਚੋਣ ਹਾਈਕੋਰਟ ਵੱਲੋਂ ਨਿਯੁਕਤ ਆਬਜ਼ਰਵਰ ਵੱਲੋਂ ਕਾਰਵਾਈ ਜਾਵੇਗੀ ਅਤੇ ਸਾਰੀ ਚੋਣ ਪ੍ਰਕਿਰਿਆ ਬਠਿੰਡਾ ਦੇ ਡਿਪਟੀ ਕਮਿਸ਼ਨਰ ਦੀ ਨਿਗਰਾਨੀ ਹੇਠ ਪੂਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਾਈਕੋਰਟ ਨੇ ਹਲਕਾ ਵਿਧਾਇਕ ਬਲਕਾਰ ਸਿੱਧੂ ਦੇ ਚੋਣ ਵਿਚ ਸ਼ਾਮਲ ਹੋਣ ’ਤੇ ਵੀ ਪਾਬੰਦੀ ਲਾ ਦਿੱਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਬਹੁਮਤ ਹੋਣ ਦਾ ਦਾਅਵਾ ਅਮਲੀ ਰੂਪ ਵਿਚ ਕਾਇਮ ਹੈ ਅਤੇ ਨਿਰਪੱਖ ਚੋਣ ਹੋਣ ’ਤੇ ਰਾਮਪੁਰਾ ਬਲਾਕ ਸੰਮਤੀ ਦਾ ਚੇਅਰਮੈਨ ਅਕਾਲੀ ਦਲ ਦਾ ਬਣਨਾ ਤੈਅ ਹੈ। ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਦੇਸ਼ ਦੀ ਨਿਆਂਪਾਲਿਕਾ ਵਿਚ ਉਨ੍ਹਾਂ ਦਾ ਸਦਾ ਭਰੋਸਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦੇ ਫੈਸਲੇ ਤੋਂ ਬਾਅਦ ਉਹ ਉਮੀਦ ਕਰਦੇ ਹਨ ਕੇ ਰਾਮਪੁਰਾ ਫੂਲ ਦਾ ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵੀ ਮਾਣਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਕੋਲ ਪੂਰਨ ਬੁਹਮਤ ਹੈ ਅਤੇ ਬਲਾਕ ਸੰਮਤੀ ਦਾ ਚੇਅਰਮੈਨ ਤੇ ਮੀਤ ਚੇਅਰਮੈਨ ਅਕਾਲੀ ਦਲ ਦਾ ਹੀ ਬਣੇਗਾ। ਇਸ ਮੌਕੇ ਹਰਿੰਦਰ ਸਿੰਘ ਮਹਿਰਾਜ, ਕਰਮਜੀਤ ਸਿੰਘ ਕਾਂਗੜ, ਰਾਕੇਸ ਕੁਮਾਰ ਗੋਇਲ ਆਦਿ ਹਾਜ਼ਰ ਸਨ।