ਬੀਬੀ ਬਾਦਲ ਨੇ ਭਿੰਡਰ ਨਾਲ ਕੀਤਾ ਦੁੱਖ ਸਾਂਝਾ
ਬੀਬਾ ਬਾਦਲ ਨੇ ਭਿੰਡਰ ਨਾਲ ਕੀਤਾ ਦੁੱਖ ਸਾਂਝਾ
Publish Date: Thu, 26 Mar 2026 05:19 PM (IST)
Updated Date: Thu, 26 Mar 2026 05:23 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੋਨਿਆਣਾ : ਪਿੰਡ ਆਕਲੀਆ ਖੁਰਦ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਜਥੇਦਾਰ ਭਲਵਿੰਦਰ ਸਿੰਘ ਭਿੰਡਰ ਦੇ ਪਿਤਾ ਬਲਦੇਵ ਸਿੰਘ ਬਰਾੜ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਉਨ੍ਹਾਂ ਦੇ ਘਰ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਬਲਦੇਵ ਸਿੰਘ ਬਰਾੜ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਲੀਡਰਸ਼ਿਪ ਸਮੇਤ ਬਲਕਾਰ ਸਿੰਘ ਬਰਾੜ ਸੀਨੀਅਰ ਮੀਤ ਪ੍ਰਧਾਨ ਪੰਜਾਬ, ਡਾ. ਦਿਲਜੀਤ ਸਿੰਘ ਗੁਰੂ ਉਮੀਦਵਾਰ ਹਲਕਾ ਭੁੱਚੋ, ਰਾਜਾ ਸਿੰਘ ਕੋਠੇ ਇੰਦਰ ਸਿੰਘ ਵਾਲਾ, ਸਵਰਨ ਸਿੰਘ ਆਕਲੀਆ, ਗੁਰਦੌਰ ਸਿੰਘ ਸੰਧੂ, ਰਾਜੀ ਸਿੰਘ ਮਹਿਮਾ, ਰਾਜਪਾਲ ਸਿੰਘ ਗੋਰਾ ਮੈਂਬਰ ਬਲਾਕ ਸੰਮਤੀ, ਜੋਬਨਜੀਤ ਸਿੰਘ ਕੋਠੇ ਇੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਗਰ ਵਾਸੀ ਆਦਿ ਹਾਜ਼ਰ ਸਨ।