ਵਪਾਰੀਆਂ ਦੀਆਂ ਸਮੱਸਿਆਵਾਂ ’ਤੇ ਕੀਤੀ ਚਰਚਾ
ਰਾਮਪੁਰਾ ਫੂਲ ‘ਚ ਟਰੇਡ ਵਿੰਗ ਦੀ ਵਿਸ਼ੇਸ਼ ਮਿਲਣੀ, ਵਪਾਰੀਆਂ ਦੀਆਂ ਸਮੱਸਿਆਵਾਂ ‘ਤੇ ਕੀਤੀ ਚਰਚਾ
Publish Date: Thu, 26 Mar 2026 05:23 PM (IST)
Updated Date: Thu, 26 Mar 2026 05:26 PM (IST)
- ਰਾਮਪੁਰਾ ਫੂਲ ’ਚ ਟਰੇਡ ਵਿੰਗ ਦੀ ਹੋਈ ਵਿਸ਼ੇਸ਼ ਮਿਲਣੀ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਰਾਮਪੁਰਾ ਫੂਲ ਦੇ ਸਦਰ ਬਾਜ਼ਾਰ ਵਿੱਚ ਟਰੇਡ ਵਿੰਗ ਵੱਲੋਂ ਇਕ ਵਿਸ਼ੇਸ਼ ਅਤੇ ਮਹੱਤਵਪੂਰਨ ਮਿਲਣੀ ਕਰਵਾਈ ਗਈ। ਇਸ ਮਿਲਣੀ ਦਾ ਮੁੱਖ ਉਦੇਸ਼ ਇਲਾਕੇ ਦੇ ਵਪਾਰੀਆਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਅਤੇ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕਰਨਾ ਸੀ। ਇਸ ਦੌਰਾਨ ਵਪਾਰੀ ਭਰਾਵਾਂ ਨੇ ਆਪਣੇ ਵਪਾਰ ਨਾਲ ਸਬੰਧਿਤ ਮੁੱਦੇ ਜਿਵੇਂ ਕਿ ਸਥਾਨਕ ਪ੍ਰਬੰਧਕੀ ਸਮੱਸਿਆਵਾਂ, ਟੈਕਸ, ਲਾਇਸੈਂਸ ਨਾਲ ਜੁੜੀਆਂ ਮੁਸ਼ਕਿਲਾਂ ਅਤੇ ਹੋਰ ਚੁਣੌਤੀਆਂ ਬਾਰੇ ਖੁੱਲ੍ਹ ਕੇ ਗੱਲਬਾਤ ਕੀਤੀ। ਇਸ ਮੌਕੇ ਮੌਜੂਦ ਅਧਿਕਾਰੀਆਂ ਵੱਲੋਂ ਵਪਾਰੀਆਂ ਦੀਆਂ ਗੱਲਾਂ ਨੂੰ ਸੁਣਿਆ ਗਿਆ ਅਤੇ ਕਈ ਮਸਲੇ ਤੁਰੰਤ ਹੀ ਮੌਕੇ ’ਤੇ ਹੱਲ ਕਰ ਦਿੱਤੇ ਗਏ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਸ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪ੍ਰਸ਼ਾਸਨ ਹਮੇਸ਼ਾ ਤਿਆਰ ਹੈ। ਇਸ ਤੋਂ ਇਲਾਵਾ ਚੇਅਰਮੈਨ ਐਕਸਾਈਜ਼ ਐਂਡ ਟੈਕਸੇਸ਼ਨ ਬਿਕਰਮ ਲਵਲੀ ਅਤੇ ਹਲਕਾ ਰਾਮਪੁਰਾ ਦੇ ਚੇਅਰਮੈਨ ਐਕਸਾਈਜ਼ ਐਂਡ ਟੈਕਸੇਸ਼ਨ ਵਿਕਰਮ ਸਿੰਘ ਨੇ ਵੀ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਵਿਭਾਗੀ ਕਾਰਵਾਈ ਨੂੰ ਹੋਰ ਸੌਖਾ ਬਣਾਇਆ ਜਾਵੇਗਾ। ਇਸ ਮੌਕੇ ਸਾਰੇ ਵਪਾਰੀ ਭਰਾਵਾਂ ਅਤੇ ਹਾਜ਼ਰ ਅਧਿਕਾਰੀਆਂ ਦਾ ਦਿਲੋਂ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਆਪਣੀ ਕੀਮਤੀ ਹਾਜ਼ਰੀ ਨਾਲ ਇਸ ਮਿਲਣੀ ਨੂੰ ਕਾਮਯਾਬ ਬਣਾਇਆ ਅਤੇ ਇਸ ਨੂੰ ਇਕ ਸਫਲ ਅਤੇ ਪ੍ਰਭਾਵਸ਼ਾਲੀ ਉਪਰਾਲਾ ਬਣਾਇਆ।