ਠੱਗੀ ਮਾਰਨ ਦੇ ਦੋਸ਼ ’ਚ ਇੱਕ ਖ਼ਿਲਾਫ਼ ਕੇਸ ਦਰਜ
ਠੱਗੀ ਮਾਰਨ ਦੇ ਦੋਸ਼ ਹੇਠ ਇਕ ਖਿਲਾਫ ਕੇਸ ਦਰਜ
Publish Date: Thu, 26 Mar 2026 06:24 PM (IST)
Updated Date: Thu, 26 Mar 2026 06:26 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਕਰਜ਼ਾ ਦਿਵਾਉਣ ਦੇ ਨਾਂ ’ਤੇ ਪਲਾਟ ਦੀ ਰਜਿਸਟਰੀ ਆਪਣੇ ਨਾਂ ਕਰਵਾਉਣ ਦੇ ਦੋਸ਼ ਹੇਠ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਸਕੁੰਤਲਾ ਦੇਵੀ ਵਾਸੀ ਪ੍ਰਤਾਪ ਨਗਰ ਨੇ ਦੱਸਿਆ ਕਿ ਉਸ ਦਾ ਪਰਸਰਾਮ ਨਗਰ ਗਲੀ ਨੰਬਰ 38 ਵਿੱਚ 200 ਗਜ ਦਾ ਪਲਾਟ ਹੈ। ਪੀੜਤ ਨੇ ਦੱਸਿਆ ਕਿ ਮੁਲਜ਼ਮ ਰਿੰਪੀ ਵਾਸੀ ਸੁਰਖਪੀਰ ਰੋਡ ਨੇ ਕਿਹਾ ਕਿ ਉਹ ਇਸ ਪਲਾਟ ’ਤੇ ਕਰਜ਼ਾ ਲੈਣਾ ਚਾਹੁੰਦਾ ਹੈ, ਜਿਸ ਲਈ ਉਹ ਰਾਜ਼ੀ ਹੋ ਗਈ। ਪੀੜਤ ਨੇ ਦੱਸਿਆ ਕਿ ਜ਼ਿਲ੍ਹਾ ਕਚਹਿਰੀ ਵਿੱਚ ਮੁਲਜ਼ਮ ਨੇ ਧੋਖੇ ਨਾਲ ਉਸ ਤੋਂ ਪਲਾਟ ਬੈਅ ਕਰਨ ਦੇ ਕਾਗਜ਼ਾਂ ਉੱਪਰ ਦਸਤਖਤ ਕਰਵਾ ਕੇ ਠੱਗੀ ਮਾਰੀ ਹੈ। ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਪਰ ਹਾਲੇ ਤਕ ਉਸ ਦੀ ਗ੍ਰਿਫਤਾਰੀ ਨਹੀਂ ਹੋਈ।