ਹਥਿਆਰਾਂ ਨਾਲ ਤਸਵੀਰਾਂ ਅਪਲੋਡ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ
ਹਥਿਆਰਾਂ ਨਾਲ ਤਸਵੀਰਾਂ ਅਪਲੋਡ ਕਰਨ ਵਾਲਿਆਂ ਖਿਲਾਫ ਕੇਸ ਦਰਜ
Publish Date: Thu, 26 Mar 2026 06:28 PM (IST)
Updated Date: Thu, 26 Mar 2026 06:32 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਹਥਿਆਰਾਂ ਨਾਲ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਇਹ ਕੇਸ ਦਫ਼ਤਰ ਡਾਇਰੈਕਟਰ ਜਰਨਲ ਆਫ ਪੁਲਿਸ ਕਾਊਂਟਰ ਇੰਟੈਲੀਜੈਂਸ ਐੱਸਏਐੱਸ ਨਗਰ ਮੋਹਾਲੀ ਪੰਜਾਬ ਦੇ ਪੱਤਰ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਦਰਜ ਮਾਮਲੇ ਅਨੁਸਾਰ ਚਿਤਵੰਤ ਸਿੰਘ ਅਤੇ ਰੇਸ਼ਮ ਸਿੰਘ ਵਾਸੀ ਰਾਮਾ ਮੰਡੀ ਨੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਆਪਣੀ ਗੱਡੀ ਸਕਾਰਪੀਓ ਐੱਚਆਰ 26 ਜੇ 5025 ਨਾਲ ਰਾਈਫਲ ਅਤੇ ਪਿਸਟਲ ਨਾਲ ਕੀਤੀਆਂ ਤਸਵੀਰਾਂ ਅਪਲੋਡ ਕੀਤੀਆਂ ਹਨ। ਮਾਮਲੇ ਵਿੱਚ ਕਿਹਾ ਗਿਆ ਹੈ ਕਿ ਇਸ ਤਰ੍ਹਾਂ ਮੁਲਜ਼ਮ ਨੇ ਜਿੱਥੇ ਪੰਜਾਬ ਸਰਕਾਰ ਦੇ ਹੁਕਮਾਂ ਦਾ ਉਲੰਘਣ ਕੀਤਾ ਹੈ, ਉੱਥੇ ਹੀ ਇਸ ਤਰ੍ਹਾਂ ਕਰਨ ਨਾਲ ਮਾਹੌਲ ਖ਼ਰਾਬ ਹੋ ਸਕਦਾ ਹੈ। ਥਾਣਾ ਰਾਮਾ ਮੰਡੀ ਦੇ ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।