ਲੋਕ ਅਦਾਲਤ 27 ਨੂੰ
ਲੋਕ ਅਦਾਲਤ 27 ਮਾਰਚ ਨੂੰ
Publish Date: Thu, 26 Mar 2026 06:30 PM (IST)
Updated Date: Thu, 26 Mar 2026 09:35 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ ਲੋਕ ਅਦਾਲਤ 27 ਮਾਰਚ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਚ ਲਾਈ ਜਾ ਰਹੀ ਹੈ। ਇਸ ਦੌਰਾਨ ਕੇਸਾਂ ਦਾ ਥਾਂ ’ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਲੋਕ ਅਦਾਲਤ ਦਾ ਮੁੱਖ ਉਦੇਸ਼ ਔਰਤਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸਿੱਧਾ ਕਮਿਸ਼ਨ ਅਤੇ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਰੱਖਣ ਲਈ ਇਕ ਸਾਧਾਰਨ ਮੰਚ ਉਪਲਬਧ ਕਰਵਾਉਣਾ ਹੈ। ਇਸ ਦੌਰਾਨ ਮਾਮਲਿਆਂ ਦਾ ਮੌਕੇ ’ਤੇ ਨਿਪਟਾਰਾ ਕਰਨ ਲਈ ਉਚਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਵਾਉਣ ਲਈ ਵਚਨਬੱਧ ਹੈ। ਇਹ ਲੋਕ ਅਦਾਲਤ ਪੀੜਤ ਔਰਤਾਂ ਨੂੰ ਇਨਸਾਫ਼ ਦਿਵਾਉਣ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ। ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਔਰਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਲੋਕ ਅਦਾਲਤ ਵਿਚ ਹਿੱਸਾ ਲੈ ਕੇ ਆਪਣੀਆਂ ਸਮੱਸਿਆਵਾਂ ਕਮਿਸ਼ਨ ਅੱਗੇ ਰੱਖਣ ਦਾ ਲਾਭ ਉਠਾਇਆ ਜਾਵੇ।