ਸੜਕ ਹਾਦਸੇ ’ਚ ਇਕ ਜ਼ਖ਼ਮੀ
ਸੜਕ ਹਾਦਸੇ ’ਚ ਇਕ ਜ਼ਖ਼ਮੀ
Publish Date: Thu, 26 Mar 2026 06:33 PM (IST)
Updated Date: Thu, 26 Mar 2026 06:35 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਨਾਰਥ ਅਸਟੇਟ ਰੋਡ ’ਤੇ ਇੱਕ ਨੌਜਵਾਨ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਨਾਲ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਬਠਿੰਡਾ ਦੇ ਵਲੰਟੀਅਰ ਯਾਦਵਿੰਦਰ ਕੰਗ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜ਼ਖ਼ਮੀ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਜੋਗਾਨੰਦ ਵਜੋਂ ਹੋਈ ਹੈ।