ਰੇਲਗੱਡੀ ਦੀ ਟੱਕਰ ਨਾਲ ਨੌਜਵਾਨ ਦੀ ਮੌਤ
ਰੇਲਗੱਡੀ ਦੀ ਟੱਕਰ ਨਾਲ ਨੌਜਵਾਨ ਦੀ ਮੌਤ
Publish Date: Thu, 26 Mar 2026 06:35 PM (IST)
Updated Date: Thu, 26 Mar 2026 06:38 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਐੱਨਐੱਫਐੱਲ ਫੈਕਟਰੀ ਦੇ ਨੇੜੇ ਟਰੇਨ ਦੀ ਲਪੇਟ ਵਿਚ ਆਉਣ ਨਾਲ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਬਠਿੰਡਾ ਦੇ ਵਲੰਟੀਅਰ ਗੌਤਮ ਸ਼ਰਮਾ, ਅਤੁਲ ਜੈਨ ਅਤੇ ਸੁਮਿਤ ਮਹੇਸ਼ਵਰੀ ਮੌਕੇ ’ਤੇ ਪਹੁੰਚੇ। ਇਸ ਤੋਂ ਬਾਅਦ ਜੀਆਰਪੀ ਦੀ ਟੀਮ ਨੂੰ ਵੀ ਸੂਚਿਤ ਕਰ ਕੇ ਮੌਕੇ ’ਤੇ ਬੁਲਾਇਆ ਗਿਆ। ਮ੍ਰਿਤਕ ਨੌਜਵਾਨ ਕੋਲੋਂ ਕੋਈ ਦਸਤਾਵੇਜ਼ ਪ੍ਰਾਪਤ ਨਹੀਂ ਹੋਏ, ਪਰ ਸੰਸਥਾ ਨੇ ਆਪਣੇ ਨੈੱਟਵਰਕ ਰਾਹੀਂ ਕੁਝ ਹੀ ਸਮੇਂ ਵਿਚ ਮ੍ਰਿਤਕ ਦੀ ਪਛਾਣ ਰਵੀ ਕੁਮਾਰ (33) ਵਾਸੀ ਜੋਗੀ ਨਗਰ ਵਜੋਂ ਕੀਤੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਵਿਆਹ ਹੋ ਚੁੱਕਿਆ ਸੀ ਪਰ ਕੁਝ ਸਮੇਂ ਬਾਅਦ ਤਲਾਕ ਹੋ ਗਿਆ ਸੀ। ਉਹ ਗੱਡੀਆਂ ਵਿਚ ਸਾਮਾਨ ਲੱਦਣ ਦਾ ਕੰਮ ਕਰਦਾ ਸੀ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।