ਸੜਕ ਹਾਦਸੇ ’ਚ ਦੋ ਜ਼ਖ਼ਮੀ
ਸੜਕ ਹਾਦਸੇ ’ਚ 2 ਜ਼ਖ਼ਮੀ
Publish Date: Fri, 27 Mar 2026 04:59 PM (IST)
Updated Date: Sat, 28 Mar 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਜਨਤਾ ਨਗਰ ਰੇਲਵੇ ਫਾਟਕ ਦੇ ਨੇੜੇ ਇਕ ਮੋਟਰਸਾਈਕਲ ਸਵਾਰ ਫਾਟਕ ਨਾਲ ਲੱਗੇ ਬੈਰੀਕੇਡ ਨਾਲ ਟਕਰਾਅ ਕੇ ਗੰਭੀਰ ਜ਼ਖਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰਾਂ ਨੇ ਜ਼ਖ਼ਮੀ ਰੋਹਿਤ ਵਾਸੀ ਪ੍ਰਜਾਪਤ ਕਾਲੋਨੀ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ। ਇਸੇ ਤਰ੍ਹਾਂ ਸਥਾਨਕ ਕਿਸਾਨ ਚੌਕ ਦੇ ਨੇੜੇ ਇਕ ਮੋਟਰਸਾਈਕਲ ਸਵਾਰ ਦੀ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਹਾਦਸੇ ਵਿਚ ਉਹ ਗੰਭੀਰ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਸਹਾਰਾ ਟੀਮ ਦੇ ਮੈਂਬਰ ਸੰਦੀਪ ਗਿੱਲ ਨੇ ਜ਼ਖਮੀ ਮੋਟਰਸਾਈਕਲ ਸਵਾਰ ਸੁਨੀਲ ਕੁਮਾਰ ਵਾਸੀ ਸੁੱਚਾ ਸਿੰਘ ਨਗਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ।