ਸਿਹਤ ਵਿਭਾਗ ਨੇ ਗੈਰ-ਸੰਚਾਰੀ ਰੋਗਾਂ ਸਬੰਧੀ ਲਾਈ ਵਰਕਸ਼ਾਪ
ਸਿਹਤ ਵਿਭਾਗ ਵੱਲੋਂ ਗੈਰ-ਸੰਚਾਰੀ ਰੋਗਾਂ ਸਬੰਧੀ ਵਰਕਸ਼ਾਪ ਲਗਾਈ
Publish Date: Fri, 27 Mar 2026 05:02 PM (IST)
Updated Date: Sat, 28 Mar 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਸਿਹਤ ਵਿਭਾਗ ਨੇ ਏਮਜ਼ ਦੇ ਸਹਿਯੋਗ ਨਾਲ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਇਕ ਮਹੱਤਵਪੂਰਨ ਵਰਕਸ਼ਾਪ ਲਾਈ। ਸਿਵਲ ਸਰਜਨ ਡਾ. ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਏਮਜ਼ ਬਠਿੰਡਾ ਦੇ ਡਾਇਰੈਕਟਰ ਡਾ. ਰਤਨ ਗੁਪਤਾ ਅਤੇ ਰਾਕੇਸ਼ ਕੱਕੜ ਦੇ ਸਹਿਯੋਗ ਨਾਲ ਲਗਾਈ ਗਈ। ਵਰਕਸ਼ਾਪ ਦੌਰਾਨ ਮਾਹਿਰਾਂ ਨੇ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਪ੍ਰੋਗਰਾਮ ਦੇ ਉਦੇਸ਼, ਰਣਨੀਤੀਆਂ ਅਤੇ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਲਾਗੂਅਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸੁਖਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਦਿਲ ਦੀਆਂ ਬਿਮਾਰੀਆਂ, ਸ਼ੂਗਰ, ਕੈਂਸਰ ਤੇ ਸਟਰੋਕ ਦੇ ਮਾਮਲੇ ਵੱਧ ਰਹੇ ਹਨ, ਜਿਸ ਲਈ ਸਕ੍ਰੀਨਿੰਗ, ਸਮੇਂ-ਸਿਰ ਇਲਾਜ ਅਤੇ ਜਾਗਰੂਕਤਾ ਜ਼ਰੂਰੀ ਹੈ। ਕੈਂਸਰ ਦੇ ਨੋਡਲ ਅਫਸਰ ਡਾ. ਕਰਨ ਅਬਰੋਲ ਨੇ ਓਰਲ, ਬਰੈਸਟ ਅਤੇ ਸਰਵਾਇਕਲ ਕੈਂਸਰ ਦੀ ਪਹਿਲੇ ਪੜਾਅ ‘ਚ ਪਹਿਚਾਣ ਅਤੇ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਸਿਹਤ ਕਰਮਚਾਰੀਆਂ ਨੂੰ ਲੋਕਾਂ ਨੂੰ ਤੰਬਾਕੂ ਛੱਡਣ, ਸਿਹਤਮੰਦ ਖੁਰਾਕ ਅਤੇ ਨਿਯਮਿਤ ਵਿਆਯਾਮ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ ਗਈ।