ਕੋਆਪ੍ਰੇਟਿਵ ਸੁਸਾਇਟੀ ਬਹਿਮਣ ਦੀਵਾਨਾ ਦੇ ਭੋਲਾ ਸਿੰਘ ਬਣੇ ਪ੍ਰਧਾਨ
ਕੋਆਪਰੇਟਿਵ ਸੁਸਾਇਟੀ ਬਹਿਮਣ ਦੀਵਾਨਾ ਦੀ ਚੋਣ ਹੋਈ
Publish Date: Fri, 27 Mar 2026 05:09 PM (IST)
Updated Date: Sat, 28 Mar 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੋਨਿਆਣਾ : ਪਿੰਡ ਬਹਿਮਣ ਦੀਵਾਨਾ ਦੀ ਕੋਆਪਰੇਟਿਵ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਰਬ ਸੰਮਤੀ ਨਾਲ ਕੀਤੀ ਗਈ, ਜਿਸ ਵਿਚ ਭੋਲਾ ਸਿੰਘ ਵਾਲੀਆ (ਕਾਂਗਰਸ) ਨੂੰ ਪ੍ਰਧਾਨ, ਗੁਰਜੀਤ ਸਿੰਘ ਜਟਾਣਾ (ਅਕਾਲੀ ਦਲ) ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਜਸਵੰਤ ਸਿੰਘ (ਅਕਾਲੀ ਦਲ) ਨੂੰ ਮੀਤ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਸਾਬਕਾ ਪ੍ਰਧਾਨ ਗੁਰਪਿੰਦਰ ਸਿੰਘ ਸਿੱਧੂ, ਹਰਿੰਦਰ ਸਿੰਘ, ਸੁਖਪਾਲ ਕੌਰ, ਅੰਮ੍ਰਿਤਪਾਲ ਸਿੰਘ, ਜੁਗਰਾਜ ਸਿੰਘ ਸਾਰੇ ਕਮੇਟੀ ਮੈਂਬਰ, ਬਲਵਿੰਦਰ ਸਿੰਘ ਸਰਕਲ ਪ੍ਰਧਾਨ ਸ੍ਰੋਮਣੀ ਅਕਾਲੀ ਦਲ, ਜਸਵਿੰਦਰ ਸਿੰਘ ਵਾਲੀਆ ਸਰਪੰਚ, ਮਨਜੀਤ ਸਿੰਘ ਬਲਾਕ ਪ੍ਰਧਾਨ ਕਾਂਗਰਸ ਬਠਿੰਡਾ, ਡਾ ਜੀਵਨ ਜੋਤ ਕੌਰ ਨੇ ਚੁਣੇ ਗਏ ਅਹੁਦੇਦਾਰਾਂ ਅਤੇ ਕਮੇਟੀ ਮੈਂਬਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਚੁਣੇ ਗਏ ਪ੍ਰਧਾਨ, ਮੀਤ ਪ੍ਰਧਾਨ ਨੇ ਕਿਹਾ ਕਿ ਅਸੀਂ ਕਿਸਾਨਾਂ ਦੀਆਂ ਮੰਗਾਂ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਪੂਰਾ ਕਰਾਂਗੇ ਅਤੇ ਆਉਣ ਵਾਲੇ ਸਮੇਂ ਵਿਚ ਛੋਟੇ ਅਤੇ ਵੱਡੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਸਕੱਤਰ ਜਗਜੀਤ ਸਿੰਘ ਢਿੱਲੋਂ ਨੇ ਦਿੱਤੀ।