ਪਾਬੰਦੀਸ਼ੁਦਾ ਪਦਾਰਥਾਂ ਦੀ ਤਸਕਰੀ ਦੇ ਦੋਸ਼ ’ਚ 9 ਕਾਬੂ
ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿਚ 9 ਗ੍ਰਿਫ਼ਤਾਰ
Publish Date: Fri, 27 Mar 2026 05:11 PM (IST)
Updated Date: Sat, 28 Mar 2026 04:03 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ ਵਿਚ ਵੱਖ ਵੱਖ ਥਾਵਾਂ ਤੋਂ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਕੋਲੋ 85 ਗ੍ਰਾਮ ਹੈਰੋਇਨ ਤੇ 80 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਥਾਣ ਕੈਨਾਲ ਕਲੋਨੀ ਪੁਲਿਸ ਨੇ ਵਰਿੰਦਰ ਕੁਮਾਰ ਵਾਸੀ ਪਰਸਰਾਮ ਨਗਰ ਨੂੰ 53 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਦਰ ਬਠਿੰਡਾ ਪੁਲਿਸ ਨੇ ਮੁਲਜ਼ਮ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਤਿਓਣਾ ਨੂੰ 6.30 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਬਿਮਲਾ ਦੇਵੀ ਵਾਸੀ ਗੋਨਿਆਣਾ ਮੰਡੀ ਨੂੰ 4.50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਪ੍ਰੰਤੂ ਬਾਅਦ ਵਿਚ ਉਕਤ ਔਰਤ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ। ਇਸੇ ਥਾਣੇ ਦੀ ਪੁਲਿਸ ਨੇ ਪਿੰਡ ਮਹਿਮਾ ਸਰਜਾ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੌੜ ਦੀ ਪੁਲਿਸ ਨੇ ਜਗਪ੍ਰੀਤ ਸਿੰਘ ਵਾਸ ਮੌੜ ਕਲਾਂ ਨੂੰ 30 ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਤਲਵੰਡੀ ਸਾਬੋ ਪੁਲਿਸ ਨੇ ਗੁਲਾਬ ਸਿੰਘ ਵਾਸੀ ਸਿੰਗੋ ਨੂੰ 6.6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਰਾਮਾਂ ਪੁਲਿਸ ਨੇ ਬੂਟਾ ਸਿੰਘ ਵਾਸੀ ਰਾਮਾ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਦੋਂਕਿ ਥਾਣਾ ਸੰਗਤ ਪੁਲਿਸ ਨੇ ਜਸਪ੍ਰੀਤ ਸਿੰਘ ਵਾਸੀ ਧੁਨਿੰਕਾ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਨੰਦਗੜ੍ਹ ਪੁਲਿਸ ਨੇ ਗੁਰਮੀਤ ਸਿੰਘ ਵਾਸੀ ਲੂਲਬਾਈ ਨੂੰ 50 ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।