ਕਬਜ਼ਾ ਕਰਨ ਦੇ ਇਰਾਦੇ ਨਾਲ ਸਾਮਾਨ ਚੋਰੀ, 7 ਮੁਲਜ਼ਮ ਨਾਮਜ਼ਦ
ਕਬਜ਼ਾ ਕਰਨ ਦੇ ਇਰਾਦੇ ਨਾਲ ਸਾਮਾਨ ਚੋਰੀ, 7 ਮੁਲਜ਼ਮ ਨਾਮਜ਼ਦ
Publish Date: Fri, 27 Mar 2026 05:13 PM (IST)
Updated Date: Sat, 28 Mar 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਭਗਤਾ ਭਾਈਕਾ ਪੁਲਿਸ ਨੇ ਜ਼ਮੀਨ ਤੇ ਨਾਜਾਇਜ਼ ਕਬਜ਼ਾ ਕਰਨ ਦੇ ਇਰਾਦੇ ਨਾਲ ਸਾਮਾਨ ਚੋਰੀ ਕਰਨ ਦੇ ਦੋਸ਼ ਵਿਚ 7 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਗੁਰਪ੍ਰੀਤ ਸਿੰਘ ਵਾਸੀ ਪਿੰਡ ਕੋਠਾ ਗੁਰੂ ਨੇ ਦੱਸਿਆ ਕਿ ਉਸਦੀ ਜ਼ਮੀਨ ਪਿੰਡ ਭਗਤਾ ਭਾਈਕਾ ਵਿਚ ਸਥਿਤ ਹੈ। ਉਸਨੇ ਦੋਸ਼ ਲਾਇਆ ਹੈ ਕਿ ਮੁਲਜ਼ਮ ਕੁਲਦੀਪ ਸਿੰਘ, ਨਿਰਮਲ ਸਿੰਘ, ਹਰਜਿੰਦਰ ਸਿੰਘ, ਅਮਨਾ, ਸਵਰਨ ਸਿੰਘ, ਦਰਸ਼ਨ ਸਿੰਘ ਤੇ ਜਗਤਾਰ ਸਿੰਘ ਵਾਸੀਆਨ ਭਗਤਾ ਭਾਈਕਾ ਉਸਦੀ ਜ਼ਮੀਨ ਤੇ ਕਬਜ਼ਾ ਕਰਨ ਦਾ ਇਰਾਦਾ ਰੱਖਦੇ ਹਨ। ਉਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਦੀ ਜਮੀਨ ’ਤੇ ਰੱਖਿਆ ਕੁਝ ਸਾਮਾਨ ਜਿਵੇ ਗੈਸ ਸਿਲੰਡਰ, ਕੱਸੀ ਅਤੇ ਹੋਰ ਖੇਤੀਬਾੜੀ ਸੰਦ ਚੋਰੀ ਕਰਕੇ ਲੈ ਗਏ। ਗੁਰਪ੍ਰੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ ਤੇ ਪੁਲਿਸ ਨੇ 7 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।