ਕੁੱਟਮਾਰ ਦੇ ਦੋਸ਼ ’ਚ ਅਣਪਛਾਤਿਆਂ ’ਤੇ ਕੇਸ ਦਰਜ
ਕੁੱਟਮਾਰ ਦੇ ਦੋਸ਼ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Publish Date: Fri, 27 Mar 2026 05:14 PM (IST)
Updated Date: Sat, 28 Mar 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਤਲਵੰਡੀ ਸਾਬੋ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਮਾਨਸਾ ਜ਼ਿਲ੍ਹੇ ਦੇ ਪਿੰਡ ਟਾਡੀਆ ਦੇ ਵਸਨੀਕ ਜਗਰਾਜ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਦਿਨੀਂ ਆਪਣੇ ਚਾਚੇ ਦੇ ਪੁੱਤਰ ਨਾਲ ਮੋਟਰਸਾਈਕਲ ਤੇ ਜਾ ਰਿਹਾ ਸੀ। ਜਦੋਂ ਉਹ ਤਲਵੰਡੀ ਸਾਬੋ ਇਲਾਕੇ ਵਿਚ ਪਹੁੰਚੇ ਤਾਂ ਰਸਤੇ ਵਿਚ ਦੋ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕ ਲਿਆ। ਜਿਵੇਂ ਹੀ ਉਨ੍ਹਾਂ ਨੇ ਮੋਟਰਸਾਈਕਲ ਰੋਕਿਆ ਮੁਲਜ਼ਮਾਂ ਨੇ ਬਿਨਾਂ ਕਿਸੇ ਕਾਰਨ ਉਨ੍ਹਾਂ ਦੀ ਕੁੱਟਮਾਰ ਕੀਤੀ। ਜਿਸ ਉਹ ਦੋਵੇ ਗੰਭੀਰ ਜ਼ਖ਼ਮੀ ਹੋ ਗਏ। ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਕਰਨ ਲਈ ਪੁਲਿਸ ਵੱਲੋਂ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।